ਕੰਗਣੀਵਾਲ ਰੋਡ ’ਤੇ ਨਹਿਰ ਕੋਲੋਂ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼, ਨਹੀਂ ਹੋਈ ਪਛਾਣ
Thursday, Aug 03, 2023 - 11:28 AM (IST)

ਜਲੰਧਰ (ਮਹੇਸ਼)–ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਕੰਗਣੀਵਾਲ ਰੋਡ ’ਤੇ ਸਥਿਤ ਨਹਿਰ ਦੇ ਨੇੜਿਓਂ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਹੋਈ, ਜਿਸ ਨੂੰ ਪਤਾਰਾ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ ਪਰ ਉਸ ਦੀ ਪਛਾਣ ਨਹੀਂ ਹੋ ਸਕੀ। ਆਸ-ਪਾਸ ਵੀ ਪੁੱਛਗਿੱਛ ਕੀਤੀ ਗਈ ਪਰ ਕਿਸੇ ਨੂੰ ਉਸ ਬਾਰੇ ਕੁਝ ਨਹੀਂ ਪਤਾ ਲੱਗਾ।
ਐੱਸ. ਐੱਚ. ਓ. ਪਤਾਰਾ ਰਣਜੀਤ ਸਿੰਘ ਨੇ ਦੱਸਿਆ ਕਿ ਪਿੰਡ ਕੰਗਣੀਵਾਲ ਵਿਚ ਬਿਲਡਿੰਗ ਮਟੀਰੀਅਲ ਦਾ ਕੰਮ ਕਰਦੇ ਤਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਧੋਗੜੀ ਥਾਣਾ ਆਦਮਪੁਰ ਨੇ ਪਤਾਰਾ ਪੁਲਸ ਨੂੰ ਮ੍ਰਿਤਕ ਹਾਲਤ ਵਿਚ ਪਏ ਬਜ਼ੁਰਗ ਵਿਅਕਤੀ ਦੀ ਜਾਣਕਾਰੀ ਦਿੱਤੀ ਸੀ। 60 ਸਾਲਾ ਵਿਅਕਤੀ ਦੀ ਮੌਤ ਦਾ ਕਾਰਨ ਵੀ ਅਜੇ ਪਤਾ ਨਹੀਂ ਚੱਲ ਸਕਿਆ। ਉਸ ਦੇ ਸਰੀਰ ’ਤੇ ਕਿਸੇ ਤਰ੍ਹਾਂ ਦਾ ਕੋਈ ਸੱਟ ਦਾ ਨਿਸ਼ਾਨ ਨਹੀਂ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ। ਸ਼ਨਾਖਤ ਲਈ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਮੋਰਚਰੀ ਵਿਚ ਰੱਖਿਆ ਗਿਆ ਹੈ, ਉਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਹਾਈਟੈੱਕ ਹੋਈ ਟ੍ਰੈਫਿਕ ਪੁਲਸ, ਨਾਕੇ ’ਤੇ ਹੀ ਪਤਾ ਲੱਗੇਗੀ ਵਾਹਨਾਂ ਦੀ ਹਿਸਟਰੀ, ਕੱਟੇ ਜਾਣਗੇ ਸਪਾਟ ਚਲਾਨ
ਕੌਂਸਲਰ ਅਹੁਦੇ ਲਈ ਸੰਭਾਵਿਤ ਉਮੀਦਵਾਰਾਂ ਵਿਚ ਕਰੰਟ ਖ਼ਤਮ ਹੋਇਆ
ਨਗਰ ਨਿਗਮ ਦੇ ਕੌਂਸਲਰ ਹਾਊਸ ਨੂੰ ਖਤਮ ਹੋਏ 6 ਮਹੀਨੇ ਹੋ ਗਏ ਹਨ ਅਤੇ ਹਾਲੇ ਅਗਲੇ 6 ਮਹੀਨਿਆਂ ਤੱਕ ਵੀ ਇਹੋ ਸਥਿਤੀ ਰਹਿਣ ਦੀ ਸੰਭਾਵਨਾ ਹੈ ਤਾਂ ਅਜਿਹੇ ’ਚ ਉਨ੍ਹਾਂ ਨੇਤਾਵਾਂ ’ਚ ਕਰੰਟ ਖਤਮ ਜਿਹਾ ਹੋ ਗਿਆ ਹੈ ਜੋ ਕੌਂਸਲਰ ਅਹੁਦੇ ਲਈ ਸੰਭਾਵਿਤ ਉਮੀਦਵਾਰ ਮੰਨੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਸੱਤਾ ’ਤੇ ਕਾਬਜ਼ ਆਮ ਆਦਮੀ ਪਾਰਟੀ ਨੇ ਲਗਭਗ ਹਰ ਵਾਰਡ ’ਚ ਸੰਭਾਵਿਤ ਉਮੀਦਵਾਰ ਤਿਆਰ ਕਰ ਲਏ ਸਨ, ਜਿਨ੍ਹਾਂ ਨੇ ਵਾਰਡਾਂ ’ਚ ਕੰਮ ਵੀ ਬੜੀ ਤੇਜ਼ੀ ਨਾਲ ਕਰਵਾਉਣੇ ਸ਼ੁਰੂ ਕਰ ਦਿੱਤੇ ਸਨ ਪਰ ਹੁਣ ਨਾ ਸਿਰਫ਼ ਆਮ ਆਦਮੀ ਪਾਰਟੀ ਦੇ ਸਿਆਸੀ ਹਾਲਾਤ ਬਦਲ ਚੁੱਕੇ ਹਨ ਸਗੋਂ ‘ਆਪ’ ਦੇ ਕਈ ਨੇਤਾਵਾਂ ਦੀ ਪ੍ਰਮੋਸ਼ਨ ਅਤੇ ਕਈਆਂ ਦੀ ਡਿਮੋਸ਼ਨ ਤਕ ਹੋ ਚੁੱਕੀ ਹੈ। ਅਜਿਹੇ ਵਿਚ ਕਈ ਸੰਭਾਵਿਤ ਉਮੀਦਵਾਰ ਪਹਿਲਾਂ ਹੀ ਆਪਣੇ ਘਰਾਂ ਵਿਚ ਚੁੱਪ ਕਰ ਕੇ ਬੈਠ ਵੀ ਚੁੱਕੇ ਹਨ। ਕਈ ਆਗੂਆਂ ਦਾ ਕਹਿਣਾ ਹੈ ਕਿ ਪਿਛਲੇ ਡੇਢ ਸਾਲ ਤੋਂ ਉਹ ਆਪਣੀ ਜੇਬ ’ਚੋਂ ਖ਼ਰਚ ਕਰਕੇ ਵਾਰਡਾਂ ਦੇ ਕੰਮ ਕਰਵਾਉਂਦੇ ਆ ਰਹੇ ਹਨ ਪਰ ਹੁਣ ਪਤਾ ਨਹੀਂ ਕਿੰਨਾ ਚਿਰ ਚੋਣਾਂ ਲਟਕਦੀਆਂ ਰਹਿਣਗੀਆਂ ਅਤੇ ਇੰਨਾ ਪੈਸਾ ਖਰਚ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਟਿਕਟ ਮਿਲੇਗੀ ਜਾਂ ਨਹੀਂ, ਇਸ ਗੱਲ ਦੀ ਕੋਈ ਗਾਰੰਟੀ ਨਹੀਂ।
‘ਆਪ’ ਦੇ ਵਾਰਡ ਲੈਵਲ ਦੇ ਨੇਤਾਵਾਂ ਦੀ ਨਿਗਮ ’ਚ ਕੋਈ ਸੁਣਵਾਈ ਨਹੀਂ
ਮੇਅਰ ਤੇ ਕੌਂਸਲਰਾਂ ਦੇ ਨਾ ਹੋਣ ਕਾਰਨ ਜਲੰਧਰ ਦੀ ਅਫਸਰਸ਼ਾਹੀ ਆਊਟ ਆਫ਼ ਕੰਟਰੋਲ ਹੋ ਗਈ ਹੈ। ਅਜਿਹੇ ’ਚ ਜਲੰਧਰ ਵਾਰਡ ਪੱਧਰ ’ਤੇ ‘ਆਪ’ ਆਗੂਆਂ ਦੀ ਜਲੰਧਰ ਨਿਗਮ ’ਚ ਕੋਈ ਸੁਣਵਾਈ ਨਹੀਂ ਹੋ ਰਹੀ। ਨਗਰ ਨਿਗਮ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਆਮ ਲੋਕਾਂ ਦਾ ਕੋਈ ਕੰਮ ਨਹੀਂ ਹੋ ਰਿਹਾ। ਹਜ਼ਾਰਾਂ ਸ਼ਿਕਾਇਤਾਂ ਪੈਂਡਿੰਗ ਹਨ। ਜਿਨ੍ਹਾਂ ਵਾਰਡਾਂ ਵਿਚ ਗੰਦਾ ਪਾਣੀ ਆ ਰਿਹਾ ਹੈ, ਉੱਥੇ ਵੀ ਨੁਕਸ ਦੂਰ ਨਹੀਂ ਕੀਤੇ ਜਾ ਰਹੇ। ਹਜ਼ਾਰਾਂ ਸਟਰੀਟ ਲਾਈਟਾਂ ਬੰਦ ਪਈਆਂ ਹਨ। ਟੁੱਟੀਆਂ ਸੜਕਾਂ ’ਤੇ ਪੈਚਵਰਕ ਨਹੀਂ ਕੀਤਾ ਜਾ ਰਿਹਾ। ਲੋਕਾਂ ਨੂੰ ਪੀਣ ਵਾਲਾ ਪਾਣੀ ਵੀ ਨਹੀਂ ਮਿਲ ਰਿਹਾ ਅਤੇ ਬੰਦ ਪਏ ਸੀਵਰੇਜ ਸਬੰਧੀ ਸ਼ਿਕਾਇਤਾਂ ਨੂੰ ਲੈ ਕੇ ਰੋਜ਼ਾਨਾ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਫਗਵਾੜਾ 'ਚ ਰੂਹ ਕੰਬਾਊ ਘਟਨਾ, ਪਿਤਾ ਨੇ ਪਰਿਵਾਰ ਦੇ 5 ਮੈਂਬਰਾਂ ਨੂੰ ਦਿੱਤਾ ਜ਼ਹਿਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ