ਰੇਲਵੇ ਲਾਈਨ ਦੇ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Sunday, Apr 28, 2024 - 06:37 PM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)- ਸਥਾਨਕ ਰੇਲਵੇ ਲਾਈਨ ਦੇ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ ਪਛਾਣ ਲਈ ਰੱਖਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ. ਆਰ. ਪੀ. ਸ੍ਰੀ ਅਨੰਦਪੁਰ ਸਾਹਿਬ ਦੇ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਸ੍ਰੀ ਅਨੰਦਪੁਰ ਸਾਹਿਬ-ਨੰਗਲ ਰੇਲਵੇ ਲਾਈਨ ਦੇ ਬਾਹਰ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 45 ਸਾਲ, ਕੱਦ 5 ਫੁੱਟ 7 ਇੰਚ, ਸਾਵਲਾ ਰੰਗ, ਮੁੱਲਾ ਫੈਸ਼ਨ, ਸਿਰ ’ਤੇ ਦਾੜੀ ਦੇ ਵਾਲ ਕੱਟੇ ਹੋਏ, ਕਮੀਜ਼ ਧਾਰੀਦਾਰ ਚਿੱਟਾ/ਕਾਲਾ ਰੰਗ, ਨੀਲੇ ਰੰਗ ਦੀ ਜੀਨ ਪਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਛਾਣ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਚ 72 ਘੰਟੇ ਲਈ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- ਖੇਤਾਂ 'ਚ ਪਲਟਿਆ ਟਰੈਕਟਰ, ਹੇਠਾਂ ਆਉਣ ਕਾਰਨ 16 ਸਾਲਾ ਮੁੰਡੇ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8