ਫੋਲੜੀਵਾਲ ਦੇ ਗੰਦੇ ਨਾਲੇ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Monday, Mar 11, 2024 - 02:32 PM (IST)

ਜਲੰਧਰ (ਮਹੇਸ਼)-ਜਲੰਧਰ ਹਾਈਟਸ ਚੌਂਕੀ ਦੀ ਪੁਲਸ ਨੇ ਪਿੰਡ ਫੋਲੜੀਵਾਲ ਦੇ ਗੰਦੇ ਨਾਲੇ ਨੇੜੇ ਸਥਿਤ ਵਾਟਰ ਟਰੀਟਮੈਂਟ ਪਲਾਂਟ ਦੇ ਪਿੱਛਿਓਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਚੌਂਕੀ ਦੇ ਏ. ਐੱਸ. ਆਈ. ਬਚਿੱਤਰ ਸਿੰਘ ਅਤੇ ਏ. ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਵਿਅਕਤੀ ਬਾਰੇ ਆਲੇ-ਦੁਆਲੇ ਕਈ ਥਾਵਾਂ ’ਤੇ ਪੁੱਛਗਿੱਛ ਕੀਤੀ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ।
ਏ. ਐੱਸ. ਆਈ. ਬਚਿੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 35 ਤੋਂ 40 ਸਾਲ ਵਿਚਕਾਰ ਜਾਪਦੀ ਹੈ। ਮੌਤ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਕਿਹਾ ਕਿ ਮ੍ਰਿਤਕ ਵਿਅਕਤੀ ਦੀ ਲਾਸ਼ ਸ਼ਨਾਖਤ ਲਈ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ। ਉਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਭਾਖੜਾ ਨਹਿਰ ਦੇ ਕਿਨਾਰੇ ਦੀਆਂ ਟਾਈਲਾਂ ਬੈਠਣ ਨਾਲ ਪਿਆ ਪਾੜ, ਦਹਿਸ਼ਤ ’ਚ ਲੋਕ, BBMB ਦਾ ਅਹਿਮ ਬਿਆਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8