ਫਗਵਾੜਾ ਵਿਚ ਬਜ਼ੁਰਗ ਵਿਅਕਤੀ ਦੀ ਮਿਲੀ ਲਾਸ਼
Saturday, Mar 28, 2026 - 12:11 PM (IST)
ਫਗਵਾੜਾ (ਜਲੋਟਾ)- ਫਗਵਾੜਾ ਦੇ ਸੰਘਣੀ ਆਬਾਦੀ ਵਾਲੇ ਪ੍ਰੀਤ ਨਗਰ ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਬਜ਼ੁਰਗ ਵਿਅਕਤੀ ਜੋ ਕਿਰਾਏ ਦੇ ਮਕਾਨ ਵਿਚ ਇਕੱਲਾ ਰਹਿ ਰਿਹਾ ਸੀ, ਦੀ ਉਸੇ ਘਰ ਦੇ ਇਕ ਕਮਰੇ ਵਿਚ ਗੰਭੀਰ ਹਾਲਾਤ ਵਿਚ ਪੱਖੇ ਨਾਲ ਲਟਕਦੀ ਲਾਸ਼ ਬਰਾਮਦ ਕੀਤੀ।
ਮ੍ਰਿਤਕ ਦੀ ਪਛਾਣ ਲਾਲ ਚੰਦ ਵਾਸੀ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਹਾਲ ਵਾਸੀ ਪ੍ਰੀਤ ਨਗਰ ਫਗਵਾੜਾ ਵਜੋਂ ਹੋਈ ਹੈ। ਲਾਸ਼ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਅਜੇ ਤੱਕ ਚੱਲੀ ਜਾਂਚ ਵਿਚ ਮਾਮਲਾ ਖ਼ੁਦਕੁਸ਼ੀ ਦਾ ਪ੍ਰਤੀਤ ਹੋ ਰਿਹਾ ਹੈ। ਹਾਲਾਂਕਿ ਪੁਲਸ ਦਾ ਦਾਅਵਾ ਹੈ ਕਿ ਅਜੇ ਜਾਂਚ ਦਾ ਦੌਰ ਜਾਰੀ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
