ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਘਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

05/12/2024 2:42:49 PM

ਜਲੰਧਰ (ਸ਼ੋਰੀ)- ਥਾਣਾ ਨੰ. 4 ਦੇ ਇਲਾਕੇ ’ਚ ਨਕੋਦਰ ਰੋਡ ’ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਦੇ ਘਰ ਦੇ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਤ ’ਚ ਜ਼ਮੀਨ ’ਤੇ ਪਈ ਮਿਲੀ। ਲੋਕਾਂ ਨੇ ਤੁਰੰਤ ਥਾਣਾ ਨੰ. 4 ਦੀ ਪੁਲਸ ਨੂੰ ਸੂਚਿਤ ਕੀਤਾ ਤਾਂ ਏ. ਐੱਸ. ਆਈ. ਹੀਰਾ ਲਾਲ ਅਰੋੜਾ ਮੌਕੇ ’ਤੇ ਪਹੁੰਚੇ ਅਤੇ ਵਿਅਕਤੀ ਦੀ ਜਾਨ ਬਚਾਉਣ ਲਈ ਉਸ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰ ਨੇ ਉਕਤ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ, ਕਿਉਂਕਿ ਉਕਤ ਵਿਅਕਤੀ ਦੀ ਹਸਪਤਾਲ ਆਉਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।

ਇਹ ਵੀ ਪੜ੍ਹੋ- ਅਮਰੀਕੀ ਰੈਸਟੋਰੈਂਟ 'ਚ ਕਰਮਚਾਰੀ ਦਾ ਸ਼ਰਮਨਾਕ ਕਾਰਾ, ਗੁਪਤ ਅੰਗ ਨਾਲ ਦੂਸ਼ਿਤ ਕਰਕੇ ਭੋਜਨ 140 ਲੋਕਾਂ ਨੂੰ ਪਰੋਸਿਆ

ਏ. ਐੱਸ. ਆਈ. ਹੀਰਾ ਲਾਲ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 70 ਸਾਲ ਜਾਪਦੀ ਹੈ। ਮ੍ਰਿਤਕ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜਿਸ ਨਾਲ ਲਾਸ਼ ਦੀ ਪਛਾਣ ਹੋ ਸਕੇ। ਫਿਲਹਾਲ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਡੈੱਡ ਹਾਊਸ 'ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਮੌਤ ਦੇ ਕਾਰਨਾਂ ਦਾ ਖ਼ੁਲਾਸਾ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਯੈਲੋ ਅਲਰਟ' ਜਾਰੀ, ਚੱਲਣਗੀਆਂ ਤੇਜ਼ ਹਵਾਵਾਂ ਤੇ ਹੋਵੇਗੀ ਬਾਰਿਸ਼
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News