ਬਸਤੀ ਬਾਵਾ ਖੇਲ ਦੀ ਨਹਿਰ ''ਚ ਤੈਰਦੀ ਮਿਲੀ ਕੁੜੀ ਦੀ ਲਾਸ਼

Saturday, Sep 05, 2026 - 12:03 PM (IST)

ਬਸਤੀ ਬਾਵਾ ਖੇਲ ਦੀ ਨਹਿਰ ''ਚ ਤੈਰਦੀ ਮਿਲੀ ਕੁੜੀ ਦੀ ਲਾਸ਼

ਜਲੰਧਰ (ਮਹੇਸ਼)–ਰਸਤੇ ਵਿਚੋਂ ਲੰਘ ਰਹੇ ਲੋਕਾਂ ਨੇ ਜਦੋਂ ਬਸਤੀ ਬਾਵਾ ਖੇਲ ਦੀ ਨਹਿਰ ਵਿਚ ਤੈਰ ਰਹੀ ਇਕ ਕੁੜੀ ਦੀ ਲਾਸ਼ ਨੂੰ ਵੇਖਿਆ ਤਾਂ ਇਸ ਸਬੰਧੀ ਤੁਰੰਤ ਪੁਲਸ ਨੂੰ ਸੂਚਿਤ ਕੀਤਾ, ਜਿਸ ਦੇ ਬਾਅਦ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ, ਐੱਸ. ਐੱਚ. ਓ. ਥਾਣਾ ਬਸਤੀ ਬਾਵਾ ਖੇਲ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਲੜਕੀ ਦੀ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢ ਕੇ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ ਮੌਤ

ਏ. ਸੀ. ਪੀ. ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਅਜੇ ਪਛਾਣ ਨਹੀਂ ਹੋਈ ਹੈ ਅਤੇ ਨਾ ਹੀ ਇਹ ਪਤਾ ਲੱਗ ਸਕਿਆ ਹੈ ਕਿ ਉਹ ਨਹਿਰ ਵਿਚ ਕਿਵੇਂ ਡਿੱਗੀ। ਉਸ ਦੀ ਉਮਰ 15 ਤੋਂ 20 ਸਾਲ ਵਿਚਕਾਰ ਲੱਗਦੀ ਹੈ। ਉਸ ਦੇ ਸਰੀਰ ਦੇ ਕਿਸ ਵੀ ਹਿੱਸੇ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਉਸ ਦੀ ਸ਼ਨਾਖਤ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ। ਉਸ ਦੇ ਬਾਅਦ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਤ ਦੇ ਸਹੀ ਕਾਰਨ ਵੀ ਪੋਸਟਮਾਰਟਮ ਦੀ ਰਿਪੋਰਟ ਵਿਚ ਹੀ ਸਪੱਸ਼ਟ ਹੋਣਗੇ।

ਇਹ ਵੀ ਪੜ੍ਹੋ: ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ ਵੱਡੀ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News