ਸ਼ਮਸ਼ਾਨਘਾਟ ਨੇੜੇ ਛੱਪੜ ’ਚ ਤੈਰਦੀ ਮਿਲੀ ਵਿਅਕਤੀ ਦੀ ਲਾਸ਼, ਫ਼ੈਲੀ ਸਨਸਨੀ
Saturday, May 17, 2025 - 04:40 PM (IST)

ਜਲੰਧਰ (ਮਹੇਸ਼)- ਕਮਿਸ਼ਨਰੇਟ ਪੁਲਸ ਜਲੰਧਰ ਦੇ ਰਾਮਾ ਮੰਡੀ ਥਾਣਾ ਅਧੀਨ ਆਉਂਦੇ ਇਲਾਕੇ ਦਕੋਹਾ ਵਿਚ ਸ਼ਮਸ਼ਾਨਘਾਟ ਦੇ ਨੇੜੇ ਸਥਿਤ ਛੱਪੜ ਵਿਚ ਇਕ ਵਿਅਕਤੀ ਦੀ ਲਾਸ਼ ਲੋਕਾਂ ਵੱਲੋਂ ਤੈਰਦੀ ਵੇਖੀ ਗਈ ਅਤੇ ਇਸ ਸਬੰਧੀ ਉਨ੍ਹਾਂ ਨੇ ਪੁਲਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਦਕੋਹਾ ਪੁਲਸ ਚੌਂਕੀ ਇੰਚਾਰਜ ਐੱਸ. ਆਈ. ਸੁਖਦੇਵ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਛੱਪੜ ਚੋਂ ਬਾਹਰ ਕੱਢਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: 'ਨਸ਼ਾ ਮੁਕਤੀ ਯਾਤਰਾ' ਦੌਰਾਨ ਹੁਸ਼ਿਆਰਪੁਰ ਪੁੱਜੇ CM ਭਗਵੰਤ ਮਾਨ, ਆਖੀਆਂ ਅਹਿਮ ਗੱਲਾਂ (ਵੀਡੀਓ)
ਸਬ ਇੰਸਪੈਕਟਰ ਸੁਖਦੇਵ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਉਹ ਲਗਭਗ 55 ਸਾਲ ਦਾ ਜਾਪਦਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਪਛਾਣ ਲਈ ਮ੍ਰਿਤਕ ਦੀ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਹੈ। ਇਸ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਉਸਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਤੂਫ਼ਾਨ ਦੇ ਨਾਲ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e