ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
Saturday, Aug 01, 2026 - 06:09 PM (IST)
ਜਲੰਧਰ (ਪੰਕਜ, ਕੁੰਦਨ)- ਜਲੰਧਰ ਕਮਿਸ਼ਨਰੇਟ ਪੁਲਸ ਅਧੀਨ ਆਉਂਦੇ ਡਿਵੀਜ਼ਨ ਨੰਬਰ-5 ਖੇਤਰ ਦੇ ਬਬਰੀਕ ਚੌਕ ਕੋਲ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਸੂਚਨਾ ਮਿਲਦੇ ਹੀ ਪੁਲਸ ਦੀ ਟੀਮ ਮੌਕੇ ਉਤੇ ਪਹੁੰਚੀ ਅਤੇ ਅਗਲੇਰੀ ਜਾਂਚ ਸ਼ੁਰੂ ਕੀਤੀ। ਹਾਲਾਂਕਿ ਘਟਨਾ ਸਥਾਨ ਤੋਂ ਕੋਈ ਵੀ ਸ਼ੱਕੀ ਚੀਜ਼ ਬਰਾਮਦ ਨਹੀਂ ਹੋਈ ਹੈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਏ. ਸੀ. ਪੀ. ਆਤਿਸ਼ ਭਾਟੀਆ ਨੇ ਦੱਸਿਆ ਕਿ ਪੁਲਸ ਨੂੰ ਬਬਰੀਕ ਚੌਕ ਦੇ ਕੋਲ ਵਿਅਕਤੀ ਦੀ ਲਾਸ਼ ਹੋਣ ਦੀ ਸੂਚਨਾ ਮਿਲੀ ਸੀ, ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਟੀਮ ਮੌਕੇ ਉਤੇ ਪਹੁੰਚੀ। ਸ਼ੁਰੂਆਤੀ ਜਾਂਚ ਅਤੇ ਨੇੜੇ ਦੇ ਲੋਕਾਂ ਕੋਲੋਂ ਪੁੱਛਗਿੱਛ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਵਿਅਕਤੀ ਪਿਛਲੇ ਕਾਫ਼ੀ ਸਮੇਂ ਤੋਂ ਇਕ ਪਾਰਕ ਵਿਚ ਹੀ ਰਹਿ ਰਿਹਾ ਸੀ। ਉਹ ਬੇਰੋਜ਼ਗਾਰ ਸੀ ਅਤੇ ਉਸ ਦਾ ਕੋਈ ਪਰਿਵਾਰ ਵੀ ਨਹੀਂ ਸੀ। ਸਥਾਨਕ ਵਾਸੀਆਂ ਮੁਤਾਬਕ ਉਹ ਪਿਛਲੇ ਦਿਨਾਂ ਤੋਂ ਕਾਫ਼ੀ ਬੀਮਾਰ ਚੱਲ ਰਿਹਾ ਸੀ।
ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ ਹੋਸ਼, ਮੁੰਡੇ-ਕੁੜੀਆਂ...
ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ ਹੈ। ਏ. ਸੀ. ਪੀ. ਆਤਿਸ਼ ਭਾਟੀਆ ਨੇ ਕਿਹਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਾਹਮਣੇ ਆਵੇਗਾ। ਫਿਲਹਾਲ ਪੁਲਸ ਮਾਮਲੇ ਦੀ ਅਗਲੇਰੀ ਜਾਂਚ 'ਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਪਿੰਡ 'ਚ ਪਈਆਂ ਭਾਜੜਾਂ! ਲੋਕਾਂ ਲਈ ਅਚਾਨਕ ਜਾਰੀ ਹੋਈ ਐਡਵਾਈਜ਼ਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
