ਖੇਤ ਦੇ ਕੰਢਿਓਂ ਮਿਲੀ ਪ੍ਰਵਾਸੀ ਨੌਜਵਾਨ ਦੀ ਲਾਸ਼

Monday, Dec 08, 2025 - 06:54 PM (IST)

ਖੇਤ ਦੇ ਕੰਢਿਓਂ ਮਿਲੀ ਪ੍ਰਵਾਸੀ ਨੌਜਵਾਨ ਦੀ ਲਾਸ਼

ਜਲੰਧਰ (ਸੁਨੀਲ)-ਥਾਣਾ ਮਕਸੂਦਾਂ ਅਧੀਨ ਇਕ ਪਿੰਡ ਦੇ ਇਕ ਖੇਤ ਦੇ ਕੰਢਿਓਂ ਬੀਤੇ ਦਿਨ ਇਕ ਪ੍ਰਵਾਸੀ ਨੌਜਵਾਨ ਦੀ ਲਾਸ਼ ਮਿਲਣ ’ਤੇ ਹੰਗਾਮਾ ਮਚ ਗਿਆ। ਰਾਹਗੀਰਾਂ ਨੇ ਇਸ ਦੀ ਸੂਚਨਾ ਪੁਲਸ ਦੇ ਹੈਲਪਲਾਈਨ ਨੰਬਰ 112 ’ਤੇ ਦਿੱਤੀ ਅਤੇ ਪਰਵਿੰਦਰ ਸਿੰਘ ਮੌਕੇ ’ਤੇ ਪਹੁੰਚੇ। ਉਨ੍ਹਾਂ ਲਾਸ਼ ਵੇਖ ਕੇ ਥਾਣਾਂ ਮਕਸੂਦਾਂ ਦੀ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ਤੋਂ ਬਾਅਦ ਏ. ਐੱਸ. ਆਈ. ਅੰਗਰੇਜ਼ ਸਿੰਘ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਸਰਕਾਰੀ ਸਕੂਲ ਦੇ ਬੱਚਿਆਂ ਦੀ ਹੈਂਡਰਾਈਟਿੰਗ ਮੋਤੀਆਂ ਤੋਂ ਵੀ ਸੋਹਣੀ, ਮਿਲਿਆ ਵੱਡਾ ਐਵਾਰਡ

ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਜਿੰਦਰ ਕੁਮਾਰ (50) ਵਾਸੀ ਪਿੰਡ ਬੁਲੰਦਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਸ਼ਿਵਮ ਨੇ ਦੱਸਿਆ ਕਿ ਉਹ ਆਪਣੇ ਪਿਤਾ ਤੋਂ ਵੱਖਰਾ ਕਾਨਪੁਰ ਵਿਖੇ ਇਕ ਫੈਕਟਰੀ ਵਿਚ ਰਹਿੰਦਾ ਹੈ। ਸ਼ਿਵਮ ਨੇ ਕਿਹਾ ਕਿ ਉਸ ਨੂੰ ਸੂਚਨਾ ਮਿਲੀ ਕਿ ਨੂਰਪੁਰ ਤੋਂ ਬੁਲੰਦਪੁਰ ਜਾਣ ਵਾਲੀ ਸੜਕ ਦੇ ਕੰਢੇ ਇਕ ਖੇਤ ਵਿਚੋਂ ਇਕ ਲਾਸ਼ ਮਿਲੀ ਹੈ, ਜੋ ਉਸ ਦੇ ਪਿਤਾ ਦੀ ਜਾਪਦੀ ਹੈ। ਉਸ ਨੂੰ ਆਪਣੇ ਪਿਤਾ ਦੀ ਮੌਤ ਬਾਰੇ ਉਦੋਂ ਪਤਾ ਲੱਗਾ ਜਦੋਂ ਮ੍ਰਿਤਕ ਦੀ ਇਕ ਫੋਟੋ ਸੋਸ਼ਲ ਮੀਡੀਆ ’ਤੇ ਪੋਸਟ ਕੀਤੀ ਗਈ। ਮ੍ਰਿਤਕ ਰਾਜਿੰਦਰ ਦੀ ਪਤਨੀ ਬਿਹਾਰ ਵਿਚ ਰਹਿੰਦੀ ਹੈ। ਸ਼ਿਵਮ ਨੇ ਦੱਸਿਆ ਕਿ ਉਸ ਦੇ ਪਿਤਾ ਰਾਜਿੰਦਰ ਦੇ ਸਿਰ ’ਤੇ ਸੱਟ ਲੱਗੀ ਸੀ ਅਤੇ ਉਸ ਦੀ ਜੀਭ ਬਾਹਰ ਨਿਕਲੀ ਹੋਈ ਸੀ। ਅੰਗਰੇਜ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰੱਖਿਆ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ Cold Wave ਦਾ ਅਲਰਟ! ਮੌਸਮ ਵਿਭਾਗ ਨੇ 11 ਦਸੰਬਰ ਤੱਕ ਕਰ 'ਤੀ ਵੱਡੀ ਭਵਿੱਖਬਾਣੀ


author

shivani attri

Content Editor

Related News