ਬਿਸਤ ਦੋਆਬ ਨਹਿਰ ''ਚੋਂ ਨਵਜੰਮੇ ਬੱਚੇ ਦੀ ਮਿਲੀ ਲਾਸ਼, ਇਲਾਕੇ ''ਚ ਫੈਲੀ ਸਨਸਨੀ

Thursday, Jul 30, 2026 - 05:15 PM (IST)

ਬਿਸਤ ਦੋਆਬ ਨਹਿਰ ''ਚੋਂ ਨਵਜੰਮੇ ਬੱਚੇ ਦੀ ਮਿਲੀ ਲਾਸ਼, ਇਲਾਕੇ ''ਚ ਫੈਲੀ ਸਨਸਨੀ

ਕਾਠਗੜ੍ਹ (ਰਾਜੇਸ਼ ਸ਼ਰਮਾ)- ਕਾਠਗੜ੍ਹ ਨੇੜਿਓਂ ਲੰਘਦੀ ਬਿਸਤ ਦੋਆਬ ਨਹਿਰ ਵਿੱਚੋਂ ਇਕ ਨਵਜੰਮੇ ਮਾਸੂਮ ਬੱਚੇ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਲੋਕਾਂ ਅਤੇ ਪੁਲਸ ਦੀ ਸਾਂਝੀ ਮੁਸਤੈਦੀ ਨਾਲ ਬੱਚੇ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਪਨਿਆਲੀ ਬੱਸ ਅੱਡੇ ਦੇ ਕੋਲ ਬਿਸਤ ਦੋਆਬ ਨਹਿਰ ਦੇ ਸੈਫਨ 'ਚ ਇਕ ਛੋਟੇ ਬੱਚੇ ਦੀ ਲਾਸ਼ ਤੈਰਦੀ ਹੋਈ ਵੇਖੀ ਗਈ। ਮੌਕੇ 'ਤੇ ਮੌਜੂਦ ਆਮ ਲੋਕਾਂ ਦੀ ਭਾਰੀ ਮਦਦ ਅਤੇ ਸਹਿਯੋਗ ਨਾਲ ਪੁਲਸ ਮੁਲਾਜ਼ਮਾਂ ਨੇ ਬਹੁਤ ਮਿਹਨਤ ਕਰਦੇ ਇਸ ਛੋਟੇ ਬੱਚੇ ਦੀ ਲਾਸ਼ ਨੂੰ ਨਹਿਰ 'ਚੋਂ ਸੁਰੱਖਿਅਤ ਬਾਹਰ ਕੱਢਿਆ ਅਤੇ ਤੁਰੰਤ ਉਸ ਨੂੰ  ਪੁਲਸ ਦੇ ਸਪੁਰਦ ਕੀਤਾ ਗਿਆ।

ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕਾਠਗੜ੍ਹ ਦੇ ਐੱਸ. ਐੱਚ. ਓ. ਇੰਸਪੈਕਟਰ ਕਮਲ ਤਨੇਜਾ ਨੇ ਆਪਣੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਥਾਣਾ ਮੁਖੀ ਨੇ ਦੱਸਿਆ ਕਿ ਇਹ ਬੱਚਾ ਹਫ਼ਤੇ ਕੁ ਦਾ ਹੀ ਜਾਪਦਾ ਹੈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਬੱਚੇ ਦੀ ਲਾਸ਼ ਨੂੰ ਬਲਾਚੌਰ ਦੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਸੁਰੱਖਿਆ ਲਈ ਰੱਖਵਾ ਦਿੱਤਾ ਹੈ ਅਤੇ ਉਸ ਦੇ ਪਰਿਵਾਰ ਦੀ ਪਛਾਣ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News