ਸੁਲਤਾਨਪੁਰ ਲੋਧੀ ਦੇ ਪਿੰਡ ਬਾਊਪੁਰ ’ਚ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Wednesday, Aug 27, 2025 - 11:48 AM (IST)

ਸੁਲਤਾਨਪੁਰ ਲੋਧੀ (ਧੀਰ)-ਪਿੰਡ ਬਾਊਪੁਰ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਮਿਲਣ ’ਤੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰ ਵਿਚ ਸਨਸਨੀ ਫੈਲ ਗਈ। ਦੱਸਣਯੋਗ ਹੈ ਕਿ ਬਿਆਸ ਦਰਿਆ ਨੇ ਇਸ ਖੇਤਰ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਅਸਥਾਈ ਬੰਨ੍ਹ ਟੁੱਟਣ ਤੋਂ ਬਾਅਦ ਪੂਰਾ ਇਲਾਕਾ ਪਾਣੀ ’ਚ ਡੁੱਬ ਗਿਆ ਹੈ। ਇਸ ਦੌਰਾਨ ਸ਼ਾਮ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!
ਐੱਸ. ਡੀ. ਆਰ. ਐੱਫ਼. ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪਾਣੀ ਵਿਚੋਂ ਕੱਢ ਕੇ ਪੁਲਸ ਨੂੰ ਸੌਂਪ ਦਿੱਤਾ। ਇਸ ਦੇ ਨਾਲ ਹੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ, ਇਸ ਇਲਾਕੇ ਦਾ ਧੁੱਸੀ ਬੰਨ੍ਹ ਟੁੱਟਿਆ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e