ਫਗਵਾੜਾ ਵਿਖੇ ਖਾਲੀ ਕਮਰੇ ''ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

Sunday, Jul 12, 2026 - 11:47 AM (IST)

ਫਗਵਾੜਾ ਵਿਖੇ ਖਾਲੀ ਕਮਰੇ ''ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼

ਫਗਵਾੜਾ (ਜਲੋਟਾ)-ਫਗਵਾੜਾ ਦੀ ਪੌਸ਼ ਕਾਲੋਨੀ ਗੁਰੂ ਹਰਗੋਬਿੰਦ ਨਗਰ ਸਥਿਤ ਬਲੱਡ ਬੈਂਕ ਦੇ ਨੇੜੇ ਭਗਵਾਨ ਪਰਸ਼ੂਰਾਮ ਪਾਰਕ ਦੇ ਇਕ ਸਰਕਾਰੀ ਖਾਲੀ ਕਮਰੇ ਵਿਚੋਂ ਸ਼ੱਕੀ ਹਾਲਾਤ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮਾਮਲੇ ਦੀ ਸੂਚਨਾ ਮਿਲਦੇ ਹੀ ਸਥਾਨਕ ਥਾਣਾ ਸਿਟੀ ਦੀ ਪੁਲਸ ਤੁਰੰਤ ਹਰਕਤ ਵਿਚ ਆਈ ਅਤੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ

ਮਾਮਲੇ ਦੀ ਜਾਣਕਾਰੀ ਦਿੰਦੇ ਥਾਣਾ ਸਿਟੀ ਵਿਚ ਤਾਇਨਾਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਟੈਲੀਫੋਨ 'ਤੇ ਸੂਚਨਾ ਮਿਲੀ ਸੀ ਕਿ ਪਰਸ਼ੂਰਾਮ ਪਾਰਕ ਦੇ ਪਿੱਛੇ ਬਣੇ ਖਾਲੀ ਸਰਕਾਰੀ ਕਮਰਿਆਂ ਵਿਚ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੋਇਆ ਹੈ। ਇਸ ਸੂਚਨਾ ਦੇ ਆਧਾਰ ’ਤੇ ਜਦੋਂ ਪੁਲਸ ਟੀਮ ਮੌਕੇ ’ਤੇ ਪਹੁੰਚੀ ਤਾਂ ਉੱਥੇ ਕਰੀਬ 42 ਸਾਲਾ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਡਾਕਟਰਾਂ ਦੀ ਟੀਮ ਨੇ ਸ਼ੁਰੂਆਤੀ ਜਾਂਚ ਤੋਂ ਬਾਅਦ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਪੁਲਸ ਅਧਿਕਾਰੀਆਂ ਮੁਤਾਬਕ ਮ੍ਰਿਤਕ ਦੀ ਤਲਾਸ਼ੀ ਲੈਣ ’ਤੇ ਉਸ ਦੀ ਜੇਬ ਵਿਚੋਂ ਕੋਈ ਪਛਾਣ ਪੱਤਰ ਜਾਂ ਅਜਿਹਾ ਕੋਈ ਹੋਰ ਦਸਤਾਵੇਜ਼ ਬਰਾਮਦ ਨਹੀਂ ਹੋਇਆ ਹੈ, ਜਿਸ ਨਾਲ ਉਸ ਦੀ ਸ਼ਨਾਖਤ ਕੀਤੀ ਜਾ ਸਕੇ। ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਪੁਲਸ ਆਸ-ਪਾਸ ਦੇ ਇਲਾਕਿਆਂ ਅਤੇ ਹੋਰਨਾਂ ਮਾਧਿਅਮਾਂ ਰਾਹੀਂ ਉਸ ਦੀ ਪਛਾਣ ਸਥਾਪਤ ਕਰਨ ਦਾ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ

ਪੁਲਸ ਅਧਿਕਾਰੀ ਨੇ ਕਿਹਾ ਕਿ ਵਿਅਕਤੀ ਦੀ ਮੌਤ ਬਹੁਤ ਜ਼ਿਆਦਾ ਨਸ਼ੇ ਦੇ ਸੇਵਨ ਕਾਰਨ ਹੋਈ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਸ਼ੱਕੀ ਕਾਰਨ ਹੈ, ਇਸ ਦਾ ਸਹੀ ਖ਼ੁਲਾਸਾ ਡਾਕਟਰਾਂ ਵੱਲੋਂ ਕੀਤੀ ਜਾਣ ਵਾਲੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ। ਫਿਲਹਾਲ ਪੁਲਸ ਨੇ ਲਾਸ਼ ਨੂੰ 72 ਘੰਟਿਆਂ ਦੀ ਪਛਾਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਸੁਰੱਖਿਅਤ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਅਚਾਨਕ ਸਰਕਾਰੀ ਸਕੂਲ 'ਚ ਪੈ ਗਿਆ ਭੜਥੂ! ਇੱਧਰ-ਉੱਧਰ ਭੱਜੀਆਂ ਵਿਦਿਆਰਥਣਾਂ, ਹੈਰਾਨ ਕਰੇਗਾ ਮਾਮਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News