ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Thursday, Jul 02, 2026 - 01:03 PM (IST)
ਜਲੰਧਰ (ਸ. ਹ.)- ਦੋਆਬਾ ਚੌਕ ਕੋਲੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨਾਲ ਇਲਾਕੇ 'ਚ ਸਹਿਮ ਦਾ ਮਾਹੌਲ ਬਣ ਗਿਆ। ਨੇੜਲੇ ਲੋਕਾਂ ਨੇ ਲਾਸ਼ ਨੂੰ ਵੇਖ ਕੇ ਤੁਰੰਤ ਪੁਲਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਥਾਣਾ ਨੰ. 3 ਦੀ ਪੁਲਸ ਪਹੁੰਚ ਗਈ। ਥਾਣਾ ਨੰ. 3 ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੇ ਕਪੜਿਆਂ ਦੀ ਤਲਾਸ਼ੀ ਲਈ ਗਈ ਪਰ ਉਸ ਕੋਲੋਂ ਕੋਈ ਪਛਾਣ-ਪੱਤਰ ਨਹੀਂ ਮਿਲਿਆ।
ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ ਜਬਰ-ਜ਼ਿਨਾਹ
ਮ੍ਰਿਤਕ ਦੀ ਉਮਰ 48 ਸਾਲ ਦੇ ਆਸਪਾਸ ਹੈ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰੱਖਵਾ ਦਿੱਤਾ ਹੈ। ਪੁਲਸ ਦਾ ਕਹਿਣਾ ਹੈ ਕਿ ਮੌਤ ਦਾ ਕਾਰਨ ਸਪਸ਼ਟ ਨਹੀਂ ਹੋ ਸਕਿਆ। ਆਸ-ਪਾਸ ਦੇ ਲੋਕਾਂ ਦੀ ਮੰਨੀਏ ਤਾਂ ਉਕਤ ਵਿਅਕਤੀ ਰਾਹਗੀਰਾਂ ਤੋਂ ਮਦਦ ਲੈ ਕੇ ਖ਼ੁਦ ਦਾ ਗੁਜ਼ਾਰਾ ਕਰਦਾ ਸੀ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
