ਟਾਂਡਾ ਰੋਡ ''ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Sunday, Aug 02, 2026 - 01:16 PM (IST)
ਜਲੰਧਰ (ਸ. ਹ.)- ਟਾਂਡਾ ਰੋਡ ’ਤੇ ਗਊਸ਼ਾਲਾ ਦੇ ਸਾਹਮਣੇ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਰਾਹਗੀਰਾਂ ਨੇ ਲਾਸ਼ ਨੂੰ ਵੇਖ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਥਾਣਾ ਨੰ. ਤਿੰਨ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਏ. ਐੱਸ. ਆਈ. ਜੋਰਾਵਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਮੌਕੇ ’ਤੇ ਪਹੁੰਚੇ।
ਇਹ ਵੀ ਪੜ੍ਹੋ: ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਉਨ੍ਹਾਂ ਮ੍ਰਿਤਕ ਦੇ ਕੱਪੜਿਆਂ ਦੀ ਤਲਾਸ਼ੀ ਲਈ ਪਰ ਕੋਈ ਪਛਾਣ-ਪੱਤਰ ਬਰਾਮਦ ਨਹੀਂ ਹੋਇਆ। ਮ੍ਰਿਤਕ ਦੀ ਉਮਰ 40 ਤੋਂ 45 ਸਾਲ ਦੇ ਵਿਚਕਾਰ ਹੈ। ਪੁਲਸ ਨੇ ਆਸ-ਪਾਸ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਕਤ ਵਿਅਕਤੀ ਲੋਕਾਂ ਤੋਂ ਮਦਦ ਲੈ ਕੇ ਹੀ ਖ਼ੁਦ ਦਾ ਗੁਜ਼ਾਰਾ ਕਰਦਾ ਸੀ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ’ਚ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ! 3 ਤੋਂ 6 ਅਗਸਤ ਤੱਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
