ਦਸੂਹਾ ਦੇ ਪਿੰਡ ਮਾਂਗਟ ਤੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
Wednesday, Mar 04, 2026 - 12:05 PM (IST)
ਦਸੂਹਾ (ਨਾਗਲਾ, ਝਾਵਰ)-ਦਸੂਹਾ ਪੁਲਸ ਨੂੰ ਬੀਤੇ ਦਿਨ ਦੁਪਹਿਰ ਪਿੰਡ ਮਾਂਗਟ ਤੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਪਿੰਡ ਵਾਸੀਆਂ ਵੱਲੋਂ ਥਾਣਾ ਦਸੂਹਾ ਵਿਖੇ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ਉਪਰੰਤ ਥਾਣਾ ਮੁਖੀ ਦਸੂਹਾ ਇੰਸਪੈਕਟਰ ਅਮਰਜੀਤ ਕੌਰ, ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਬਚਨ ਸਿੰਘ, ਏ. ਐੱਸ. ਆਈ. ਅਨਿਲ ਕੁਮਾਰ ਮੌਕੇ ’ਤੇ ਪਹੁੰਚੇ ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਲੱਗੀਆਂ ਰੌਣਕਾਂ! ਹੋਲਾ-ਮਹੱਲਾ ਮੌਕੇ ਲੱਖਾਂ ਸੰਗਤਾਂ ਗੁਰੂ ਘਰਾਂ ’ਚ ਹੋਈਆਂ ਨਤਮਸਤਕ
ਇਸ ਸਬੰਧੀ ਜਦੋਂ ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਬਚਨ ਸਿੰਘ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੱਸਿਆ ਕਿ ਪਿੰਡ ਮਾਂਗਟ ਦੇ ਰਘਵਿੰਦਰ ਸਿੰਘ ਦੇ ਘਰੋਂ ਇਹ ਲਾਸ਼ ਬਰਾਮਦ ਕੀਤੀ ਗਈ ਹੈ। ਅਣਪਛਾਤੀ ਲਾਸ਼ ਨੂੰ ਸਿਵਿਲ ਹਸਪਤਾਲ ਦਸੂਹਾ ਦੇ ਮੁਰਦਾਘਰ ’ਚ ਅਗਲੇ 72 ਘੰਟਿਆਂ ਲਈ ਸ਼ਨਾਖਤ ਲਈ ਰੱਖ ਦਿੱਤਾ ਗਿਆ, ਕਿਉਂਕਿ ਇਸ ਲਾਸ਼ ਦੀ ਅਜੇ ਤੱਕ ਇਹ ਪਛਾਣ ਨਹੀਂ ਹੋ ਸਕੀ। ਪਰ ਇਸ ਸਬੰਧੀ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ, ਕਿ ਮੌਤ ਦਾ ਕਾਰਨ ਕੀ ਹੈ।
ਇਹ ਵੀ ਪੜ੍ਹੋ: ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93 ਗੈਂਗਸਟਰ ਸਰਗਰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Related News
36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
