ਕਪੂਰਥਲਾ ਵਿਖੇ ਧਾਰਿਮਕ ਅਸਥਾਨ ਨੇੜਿਓਂ ਨੌਜਵਾਨ ਦੀ ਲਾਸ਼ ਬਰਾਮਦ
Monday, Jul 01, 2024 - 02:13 PM (IST)

ਕਪੂਰਥਲਾ (ਮਹਾਜਨ/ਭੂਸ਼ਣ)-ਸ਼ਹਿਰ ਦੇ ਬਾਹਰਵਾਰ ਇਕ ਧਾਰਮਿਕ ਅਸਥਾਨ ਨੇੜੇ ਐਤਵਾਰ ਸਵੇਰੇ ਇਕ ਨੌਜਵਾਨ ਦੀ ਲਾਸ਼ ਸੜਕ ਕਿਨਾਰੇ ਪਈ ਮਿਲੀ। ਫਿਲਹਾਲ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਐੱਸ. ਐੱਚ. ਓ. ਸੰਜੀਵਨ ਜਸਵਾਲ ਨੇ ਦੱਸਿਆ ਕਿ ਐਤਵਾਰ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬੱਕਰਖਾਨਾ ਚੌਂਕ ਤੋਂ ਬਾਈਪਾਸ ਵੱਲ ਜਾਂਦੇ ਸਮੇਂ ਇਕ ਧਾਰਮਿਕ ਸਥਾਨ ਨੇੜੇ ਸੜਕ ਕਿਨਾਰੇ ਝਾੜੀਆਂ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ।
ਸੂਚਨਾ ਤੋਂ ਬਾਅਦ ਥਾਣਾ ਸਿਟੀ ਅਤੇ ਪੀ. ਸੀ. ਆਰ. ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ। ਮ੍ਰਿਤਕ ਕੋਲੋਂ ਉਸ ਦੀ ਪਛਾਣ ਕਰਨ ਲਈ ਕੁਝ ਵੀ ਨਹੀਂ ਮਿਲਿਆ ਹੈ। ਇਸ ਲਈ ਉਸ ਦੀ ਪਛਾਣ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਸ਼ਨਾਖਤ ਲਈ ਸਾਰੇ ਥਾਣਿਆਂ ਨੂੰ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਬਿਆਸ ਤੋਂ ਪਰਤ ਰਹੇ ਪਰਿਵਾਰ ਨਾਲ ਵਾਪਰੀ ਅਣਹੋਣੀ, ਦੋ ਕਾਰਾਂ ਦੀ ਟੱਕਰ 'ਚ ਉੱਡੇ ਪਰਖੱਚੇ, ਇਕ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।