ਸ਼ੱਕੀ ਹਾਲਾਤ ''ਚ ਨਾਲੇ ਵਿਚੋਂ ਗਲੀ-ਸੜੀ ਮਿਲੀ ਲਾਸ਼

Friday, Sep 04, 2026 - 12:02 PM (IST)

ਸ਼ੱਕੀ ਹਾਲਾਤ ''ਚ ਨਾਲੇ ਵਿਚੋਂ ਗਲੀ-ਸੜੀ ਮਿਲੀ ਲਾਸ਼

ਫਗਵਾੜਾ (ਜਲੋਟਾ)-ਫਗਵਾੜਾ ਦੇ ਸੰਘਣੀ ਵਸੋਂ ਵਾਲੇ ਮੁਹੱਲਾ ਚਾਚੋਕੀ ਲਾਗੇ ਕੌਮੀ ਰਾਜਮਾਰਗ ਨੰਬਰ-1 ਦੀ ਮੇਨ ਸਰਵਿਸ ਲਾਈਨ ਨਾਲ ਬਣੇ ਖੁੱਲ੍ਹੇ ਨਾਲੇ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਵਾਰਿਸ ਹਾਲਤ ’ਚ ਬੁਰੀ ਤਰ੍ਹਾਂ ਨਾਲ ਖ਼ਰਾਬ ਹੋ ਚੁਕੀ ਲਾਸ਼ ਮਿਲੀ। ਅਣਪਛਾਤੇ ਵਿਅਕਤੀ ਦੀ ਲਾਸ਼ ਕਾਫ਼ੀ ਪੁਰਾਣੀ ਹੋਣ ਕਾਰਨ ਉਸ ’ਚੋਂ ਬੇਹੱਦ ਤੇਜ਼ ਬਦਬੂ ਆ ਰਹੀ ਸੀ। ਇਸ ਤੋਂ ਬਾਅਦ ਸਥਾਨਕ ਵਾਸੀਆਂ ਨੂੰ ਘਟਨਾ ਦਾ ਪਤਾ ਲੱਗਾ ਹੈ।

ਇਹ ਵੀ ਪੜ੍ਹੋ: ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ

ਜਾਣਕਾਰੀ ਮੁਤਾਬਕ ਬੀਤੇ ਦਿਨ ਸਵੇਰ ਦੇ ਸਮੇਂ ਇਕ ਸਥਾਨਕ ਨਿਵਾਸੀ ਜਦੋਂ ਆਪਣੇ ਕੁੱਤੇ ਨੂੰ ਸੈਰ ਕਰਵਾ ਰਿਹਾ ਸੀ ਤਾਂ ਕੁੱਤੇ ਵੱਲੋਂ ਨਾਲੇ ਵੱਲ ਵਾਰ-ਵਾਰ ਜਾਣ ’ਤੇ ਉਸ ਨੂੰ ਸ਼ੱਕ ਹੋਇਆ। ਜਦੋਂ ਉਸ ਨੇ ਨੇੜੇ ਜਾ ਕੇ ਵੇਖਿਆ ਤਾਂ ਨਾਲੇ ਕੋਲੋਂ ਤੇਜ਼ ਗੰਦੀ ਬਦਬੂ ਆ ਰਹੀ ਸੀ। ਇਸ ਤੋਂ ਬਾਅਦ ਨਾਲੇ ’ਚ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਵੇਖ ਕੇ ਉਸ ਨੇ ਤੁਰੰਤ ਸਥਾਨਕ ਕੌਂਸਲਰ ਅਤੇ ਪੁਲਸ ਨੂੰ ਸੂਚਿਤ ਕੀਤਾ। ਵਾਰਡ ਦੇ ਕੌਂਸਲਰ ਚਰਨਜੀ ਲਾਲ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਲਾਸ਼ ਲਗਭਗ ਦੋ ਤੋਂ ਤਿੰਨ ਦਿਨ ਪੁਰਾਣੀ ਲੱਗ ਰਹੀ ਹੈ ਅਤੇ ਕਾਫ਼ੀ ਖ਼ਰਾਬ ਹਾਲਤ ’ਚ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਫਗਵਾੜਾ ਦੀ ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਫਿਲਹਾਲ ਨਹੀਂ ਹੋ ਸਕੀ ਹੈ। ਪੁਲਸ ਨੂੰ ਸ਼ੁਰੂਆਤੀ ਜਾਂਚ ਦੌਰਾਨ ਮ੍ਰਿਤਕ ਦੇ ਪੈਰ ’ਚ ਬੰਨ੍ਹਿਆ ਇਕ ਕਾਲਾ ਧਾਗਾ ਮਿਲਿਆ ਹੈ, ਜਿਸ ਨੂੰ ਪਛਾਣ ਦੇ ਮੁੱਖ ਨਿਸ਼ਾਨ ਵਜੋਂ ਦਰਜ ਕੀਤਾ ਗਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪਛਾਣ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਦੇ ਮੁਰਦਾਘਰ ’ਚ ਰਖਵਾ ਦਿੱਤਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News