ਤਾਜਪੁਰ ਵਿਖੇ ਸ਼ਮਸ਼ਾਨਘਾਟ 'ਚੋਂ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
06/05/2023 4:34:42 PM

ਜਲੰਧਰ/ਲਾਂਬੜਾ (ਮਾਹੀ ,ਵਰਿੰਦਰ) ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਤਾਜਪੁਰ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸ਼ਮਸ਼ਾਨਘਾਟ 'ਚ ਇਕ ਵਿਅਕਤੀ ਦੀ ਲਾਸ਼ ਮਿਲੀ। ਇਸ ਦੀ ਸੂਚਨਾ ਪਿੰਡ ਵਾਸੀਆਂ ਵੱਲੋਂ ਥਾਣਾ ਲਾਂਬੜਾ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਅਮਨ ਸੈਣੀ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਲਾਂਬੜਾ ਅਮਨ ਸੈਣੀ ਨੇ ਦੱਸਿਆ ਕਿ ਲਾਸ਼ ਤੋਂ ਵੇਖਣ ਨੂੰ ਲੱਗਦਾ ਹੈ। ਕਿ ਉਕਤ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲੀ ਹੈ, ਜਿਸ ਨਾਲ ਉਸ ਦੀ ਮੌਤ ਹੋਈ ਹੈ। ਮ੍ਰਿਤਕ ਦੀ ਪਛਾਣ ਪਵਨ ਵਾਸੀ ਪਿੰਡ ਖਾਂਬੜਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ-ਵਜ਼ੀਫਾ ਘਪਲੇ 'ਚ ਮਾਨ ਸਰਕਾਰ ਦੀ ਵੱਡੀ ਕਾਰਵਾਈ, ਇਨ੍ਹਾਂ ਦੋ ਅਧਿਕਾਰੀਆਂ 'ਤੇ ਲਿਆ ਸਖ਼ਤ ਐਕਸ਼ਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani