ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰਨ ''ਤੇ 10 ਖਿਲਾਫ ਮਾਮਲਾ ਦਰਜ

06/30/2019 12:43:44 PM

ਟਾਂਡਾ ਉੜਮੁੜ (ਪੰਡਿਤ)— ਪਿੰਡ ਜਲਾਲਪੁਰ 'ਚ ਮਾਮੂਲੀ ਤਕਰਾਰ ਤੋਂ ਬਾਅਦ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖਮੀ ਕਰਨ ਵਾਲੇ 10 ਵਿਅਕਤੀਆਂ ਖਿਲਾਫ ਟਾਂਡਾ ਪੁਲਸ ਨੇ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਜਤਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਨਿਵਾਸੀ ਜਲਾਲਪੁਰ ਦੇ ਬਿਆਨ ਦੇ ਆਧਾਰ 'ਤੇ ਰਾਜਾ ਉਰਫ ਮਰਿੰਡੀ ਪੁੱਤਰ ਸੁਖਦੇਵ ਸਿੰਘ, ਸਾਗਰ ਉਰਫ ਭੁੱਪ ਪੁੱਤਰ ਕੁਰਸ਼ੀਦ ਦੋਨੋਂ ਨਿਵਾਸੀ ਸਲੇਮਪੁਰ ਅਤੇ 8 ਹੋਰ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਪਲੰਬਰ ਦਾ ਕੰਮ ਕਰਦਾ ਹੈ ਅਤੇ 23 ਜੂਨ ਨੂੰ ਉਹ ਜਲਾਲਪੁਰ ਮੰਡੀ ਵਿਚ ਕ੍ਰਿਕਟ ਖੇਡਣ ਗਿਆ ਸੀ। ਉੱਥੇ ਉਕਤ ਮੁਲਜ਼ਮ ਰਾਜਾ ਛੋਟੇ ਬੱਚਿਆਂ ਨਾਲ ਝਗੜਾ ਕਰ ਰਿਹਾ ਸੀ। ਉਸ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਸ ਨੇ ਉਸ ਨਾਲ ਗਾਲੀ-ਗਲੋਚ ਕੀਤਾ। ਇਸੇ ਦਿਨ ਸ਼ਾਮ ਨੂੰ ਜਦੋਂ ਉਹ ਆਪਣੇ ਦੋਸਤਾਂ ਸੁਖਵਿੰਦਰ ਸਿੰਘ ਅਤੇ ਯਾਦਵਿੰਦਰ ਨਾਲ ਗੁਰੂ ਨਾਨਕ ਚੌਕ ਜਲਾਲਪੁਰ ਵਿਚ ਖੜ੍ਹੇ ਸਨ ਤਾਂ ਉਕਤ ਮੁਲਜ਼ਮਾਂ ਨੇ ਉਸ ਉੱਤੇ ਕਿਰਪਾਨ ਅਤੇ ਦਾਤਰ ਨਾਲ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਉਸ ਨੂੰ ਸਰਕਾਰੀ ਹਸਪਤਾਲ ਟਾਂਡਾ 'ਚ ਭਰਤੀ ਕਰਵਾਇਆ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


shivani attri

Content Editor

Related News