ਨਕਾਬਪੋਸ਼ ਲੁਟੇਰਿਆਂ ਨੇ ਮੋਟਰਸਾਈਕਲ ਸਵਾਰ ''ਤੇ ਕੀਤਾ ਜਾਨਲੇਵਾ ਹਮਲਾ
Monday, Jun 29, 2020 - 12:28 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)— ਟਾਂਡਾ-ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਅੱਜ ਸਵੇਰੇ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਅੰਮ੍ਰਿਤਧਾਰੀ ਸਿੰਘ ਨੂੰ ਲੁੱਟਣ ਦੀ ਨੀਅਤ ਨਾਲ ਉਸ 'ਤੇ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ: 'ਕੋਰੋਨਾ' ਕਾਰਨ ਜਲੰਧਰ 'ਚ 21ਵੀਂ ਮੌਤ, 75 ਸਾਲਾ ਬੀਬੀ ਨੇ ਤੋੜਿਆ ਦਮ
ਇਸ ਦੌਰਾਨ ਅੰਮ੍ਰਿਤਧਾਰੀ ਸਿੰਘ ਦੀ ਬਹਾਦਰੀ ਕਾਰਨ ਨਕਾਬਪੋਸ਼ ਲੁਟੇਰਿਆਂ ਨੂੰ ਖਾਲੀ ਹੱਥ ਉਥੋਂ ਭੱਜਣਾ ਪਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਗੁਰਦੁਆਰਾ ਤਪਅਸਥਾਨ ਬਾਬਾ ਜੋਗਾ ਸਿੰਘ ਜੀ ਦਸਮੇਸ਼ ਨਗਰ ਟਾਂਡਾ ਦੇ ਹੈੱਡ ਗ੍ਰੰਥੀ ਦਮਦਮੀ ਟਕਸਾਲ ਦੇ ਸਿੰਘ ਗਿਆਨੀ ਸੁਲੱਖਣ ਸਿੰਘ ਪੁੱਤਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਉਹ ਜਦੋਂ ਉਹ ਅੱਜ ਸਵੇਰੇ ਕਰੀਬ 8.30 ਵਜੇ ਗੁਰਦਾਸਪੁਰ ਸਥਿਤ ਆਪਣੇ ਪਿੰਡ ਕਾਹਲਵਾਂ ਤੋਂ ਵਾਪਸ ਮੋਟਰਸਾਈਕਲ 'ਤੇ ਆ ਰਿਹਾ ਸੀ ਤਾਂ ਬਿਆਸ ਦਰਿਆ ਦੇ ਪੁਲ ਤੋਂ ਥੋੜ੍ਹਾ ਪਿੱਛੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਟਾਂਡੇ ਜਾਣ ਦਾ ਰਸਤਾ ਪੁੱਛਣ ਦੇ ਬਹਾਨੇ ਉਸ ਨੂੰ ਰੋਕਿਆ।
ਇਹ ਵੀ ਪੜ੍ਹੋ: ਲਾਪਤਾ ਹੋਈਆਂ ਬੱਚੀਆਂ ਦੀ ਘਰਾਂ 'ਚ ਭਾਲ ਕਰਦੀ ਰਹੀ ਪੁਲਸ, ਜਦ ਕਾਰ 'ਚ ਵੇਖਿਆ ਤਾਂ ਉੱਡੇ ਹੋਸ਼
ਜਦੋਂ ਉਹ ਰੁਕ ਗਿਆ ਤਾਂ ਅਚਾਨਕ ਹੀ ਇਕ ਲੁਟੇਰੇ ਨੇ ਕਿਸੇ ਹਥਿਆਰ ਨਾਲ ਉਸ 'ਤੇ ਹਮਲਾ ਕਰ ਦਿੱਤਾ। ਇਸ ਹਮਲੇ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਗਿਆ ਅਤੇ ਉਹ ਥੱਲੇ ਡੂੰਘੀਆਂ ਖਤਾਨਾਂ 'ਚ ਡਿੱਗ ਪਿਆ। ਜਦੋਂ ਲੁਟੇਰਿਆਂ ਨੇ ਦੋਬਾਰਾ ਉਸ 'ਤੇ ਵਾਰ ਕਰਨਾ ਚਾਹਿਆ ਤਾਂ ਉਸ ਨੇ ਆਪਣੀ ਸ੍ਰੀ ਸਾਹਿਬ ਨਾਲ ਲੁਟੇਰਿਆਂ ਨੂੰ ਲਲਕਾਰਿਆ, ਜਿਸ 'ਤੇ ਡਰ ਦੇ ਮਾਰੇ ਲੁਟੇਰੇ ਉਕਤ ਸਥਾਨ ਤੋਂ ਲੁੱਟਖੋਹ ਕਰਨ ਤੋਂ ਬਗੈਰ ਹੀ ਭੱਜਣ ਲਈ ਮਜਬੂਰ ਹੋਣਾ ਪਿਆ। ਇਸ ਘਟਨਾ ਦਾ ਪਤਾ ਲੱਗਦੇ ਹੀ ਬਿਆਸ ਪੁਲਸ ਚੌਕੀ 'ਤੇ ਤਾਇਨਾਤ ਪੁਲਸ ਮੁਲਾਜ਼ਮ ਤੁਰੰਤ ਪਹੁੰਚੇ ਅਤੇ ਗਿਆਨੀ ਸੁਲੱਖਣ ਸਿੰਘ ਨੂੰ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਖ਼ੌਫ਼ਨਾਕ ਵਾਰਦਾਤ, ਪ੍ਰੇਮੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਵਿਆਹੁਤਾ ਪ੍ਰੇਮਿਕਾ