ਤੇਜ਼ ਹਥਿਆਰਾਂ ਨਾਲ ਨੌਜਵਾਨ ਨੂੰ ਜ਼ਖ਼ਮੀ ਕਰਨ ਵਾਲਾ 1 ਕਾਬੂ, 2 ਫਰਾਰ

02/20/2021 3:55:30 PM

ਨਕੋਦਰ (ਪਾਲੀ )- ਸਿਟੀ ਪੁਲਸ ਨੇ ਬੀਤੇ ਦਿਨੀਂ ਚੋਣਾਂ ਤੋਂ ਇਕ ਦਿਨ ਪਹਿਲਾਂ ਤੇਜ਼ ਹਥਿਆਰਾਂ ਨਾਲ ਦਿਨ ਦਿਹਾੜੇ ਨੌਜਵਾਨ ਨੂੰ ਜ਼ਖ਼ਮੀ ਕਰਨ ਵਾਲੇ ਤਿੰਨ ਅਣਪਛਾਤੇ ਹਮਲਾਵਰਾਂ ਦੀ ਪਛਾਣ ਕਰਕੇ ਇਕ ਨੌਜਵਾਨ ਨੂੰ ਕਾਬੂ ਕਰ ਲਿਆ ਹੈ ।

ਇਹ ਵੀ ਪੜ੍ਹੋ : ਦਸੂਹਾ ਤੋਂ ਵੱਡੀ ਖ਼ਬਰ: ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਤੋਂ ਦੁਖੀ ਪਿਓ-ਪੁੱਤ ਨੇ ਕੀਤੀ ਖ਼ੁਦਕੁਸ਼ੀ

ਡੀ .ਐੱਸ .ਪੀ .ਨਕੋਦਰ ਨਵਨੀਤ ਸਿੰਘ ਮਾਹਲ ਨੇ ਦੱਸਿਆ ਕਿ ਬੀਤੇ ਦਿਨੀਂ ਚੋਣਾਂ ਤੋਂ ਇਕ ਦਿਨ ਪਹਿਲਾਂ 13 ਫਰਵਰੀ ਨੂੰ ਘਰੋਂ ਕੰਮ ਤੇ ਜਾ ਰਹੇ ਵਿਸ਼ਾਲ ਪੁੱਤਰ ਸੁਰਿੰਦਰਪਾਲ ਵਾਸੀ ਮੁਹੱਲਾ ਬੋਗੜਾਂ ਨੂੰ ਸਵੇਰੇ ਕਰੀਬ 9 ਵਜੇ ਮੁਹੱਲਾ ਗੌਂਸ ਵਿਖੇ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ ਨੌਜਵਾਨਾਂ ਨੇ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰਨ ਉਪਰੰਤ ਫ਼ਰਾਰ ਹੋ ਗਏ ਸਨ। ਪਰਿਵਾਰਕ ਮੈਂਬਰਾਂ ਨੇ ਗੰਭੀਰ ਰੂਪ ਵਿੱਚ ਜ਼ਖ਼ਮੀ ਵਿਸ਼ਾਲ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਸੀ। ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਜਲੰਧਰ ਰੈਫਰ ਕਰ ਦਿੱਤਾ ਸੀ । 

ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹੁਸ਼ਿਆਰਪੁਰ ਦੇ ਦੋ ਨੌਜਵਾਨ ਤਿਹਾੜ ਜੇਲ੍ਹ ਵਿਚੋਂ ਰਿਹਾਅ

ਅਮਨ, ਅਜੇ ਅਤੇ ਅੰਜੂ ਖ਼ਿਲਾਫ਼ ਮਾਮਲਾ ਦਰਜ 
ਸਿਟੀ ਥਾਣਾ ਮੁਖੀ ਸਿਟੀ ਥਾਣਾ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਹਮਲੇ'ਚ ਗੰਭੀਰ ਜ਼ਖ਼ਮੀ ਵਿਸ਼ਾਲ ਪੁੱਤਰ ਸੁਰਿੰਦਰਪਾਲ ਵਾਸੀ ਮੁਹੱਲਾ ਬੋਗੜਾਂ ਦੇ ਬਿਆਨਾਂ ਤੇ ਥਾਣਾ ਸਿਟੀ ਨਕੋਦਰ ਵਿਖੇ ਅਮਨ ਪੁੱਤਰ ਜਗਤਾਰ, ਅਜੇ ਕੁਮਾਰ ਪੁੱਤਰ ਜਗਤਾਰ ਰਾਮ ਅਤੇ ਅੱਜੂ ਪੁੱਤਰ ਸੁਖਦੇਵ ਵਾਸੀਆਨ ਪਿੰਡ ਗਹੀਰ ਨਕੋਦਰ ਦੇ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਵੱਖ ਵੱਖ ਐਂਗਲਾਂ ਤੋਂ ਜਾਂਚ ਸ਼ੁਰੂ ਕੀਤੀ ਤਾਂ ਅੱਜ ਗੁਪਤ ਸੂਚਨਾ ਦੇ ਆਧਾਰ'ਤੇ ਪੁਲਸ ਨੇ ਅਜੇ ਕੁਮਾਰ ਪੁੱਤਰ ਜਗਤਾਰ ਰਾਮ ਨੂੰ ਪਿੰਡ ਗਹੀਰਾ ਬੱਸ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ । ਬਾਕੀ ਮੁਲਜ਼ਮਾਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ । 

ਇਹ ਵੀ ਪੜ੍ਹੋ : ਖਹਿਰਾ ਨੇ ਧਰਮੀ ਫੌਜੀਆਂ ਦੇ ਭੱਤੇ ਨੂੰ ਲੈ ਕੇ ਕੈਪਟਨ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ


shivani attri

Content Editor

Related News