ਵਿਅਕਤੀ ''ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

Monday, Apr 25, 2022 - 06:22 PM (IST)

ਵਿਅਕਤੀ ''ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਮੇਹਟੀਆਣਾ (ਸੰਜੀਵ)- ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਸਾਹਰੀ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਅਣਪਛਾਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਤਿੰਨ ਹਮਲਾਵਰਾਂ ਨੇ ਇਕ ਵਿਅਕਤੀ ਨੂੰ ਚੋਅ ਨੇੜੇ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਜਾਣਕਾਰੀ ਦਿੰਦਿਆਂ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਜ਼ੇਰੇ ਇਲਾਜ ਬੂਟਾ ਸਿੰਘ ਪੁੱਤਰ ਮਨੋਹਰ ਸਿੰਘ ਵਾਸੀ ਪਿੰਡ ਸਾਹਰੀ ਨੇ ਦੱਸਿਆ ਕਿ ਉਹ ਅੱਜ ਸ਼ਾਮ ਕਰੀਬ 4 ਵਜੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਮਰਨਾਈਆ ਨੂੰ ਜਾਣ ਵਾਲੇ ਰਸਤੇ 'ਤੇ ਸਥਿਤ ਆਪਣੀ ਮੋਟਰ ਵੱਲ ਜਾ ਰਿਹਾ ਸੀ। ਇਸੇ ਦੌਰਾਨ ਰਸਤੇ ਵਿੱਚ ਹੀ ਚੋਅ ਦੇ ਨੇੜੇ ਪਹਿਲਾਂ ਤੋਂ ਹੀ ਹਮਲੇ ਦੀ ਤਿਆਰੀ ਵਿੱਚ ਖੜ੍ਹੇ ਹਥਿਆਰਬੰਦ ਤਿੰਨ ਹਮਲਾਵਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਆਪ ਮੌਕੇ ਤੋਂ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ : ਕਪੂਰਥਲਾ ਦੀ ਕੇਂਦਰੀ ਜੇਲ੍ਹ 'ਚੋਂ ਮਿਲੇ ਤੇਜ਼ਧਾਰ ਹਥਿਆਰ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਜ਼ਖ਼ਮੀ ਹਾਲਤ ਵਿਚ ਬੂਟਾ ਸਿੰਘ ਨੇ ਆਪਣੇ ਮੋਬਾਇਲ ਫੋਨ ਤੋਂ ਫੋਨ ਕਰਕੇ ਆਪਣੇ ਕਿਸੇ ਦੋਸਤ ਨੂੰ ਬੁਲਾਇਆ। ਜਿਸ ਨੇ ਉਸ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਭਰਤੀ ਕਰਵਾਇਆ, ਜਿੱਥੇ ਕਿ ਡਾਕਟਰਾਂ ਨੇ ਉਸ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਘਟਨਾ ਸਬੰਧੀ ਥਾਣਾ ਮੇਹਟੀਆਣਾ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਦਿਨ-ਦਿਹਾੜੇ ਹੋਈ ਇਸ ਘਟਨਾ ਕਾਰਨ ਇਲਾਕੇ ਦੇ ਲੋਕ ਕਾਫ਼ੀ ਸਹਿਮੇ ਹੋਏ ਹਨ। ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

ਇਹ ਵੀ ਪੜ੍ਹੋ : ਬਿਜਲੀ ਦੇ ਮੁੱਦੇ ’ਤੇ ਨਵਜੋਤ ਸਿੱਧੂ ਨੇ ਘੇਰੀ ਮਾਨ ਸਰਕਾਰ, ਆਖੀ ਇਹ ਗੱਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News