ਨੌਜਵਾਨ ''ਤੇ  ਕੀਤਾ ਗਿਆ ਕਾਤਲਾਨਾ ਹਮਲਾ, ਅਣਪਛਾਤੇ ਹਮਲਾਵਰ ਖ਼ਿਲਾਫ਼ ਮਾਮਲਾ ਦਰਜ

Thursday, Jun 02, 2022 - 02:54 PM (IST)

ਨੌਜਵਾਨ ''ਤੇ  ਕੀਤਾ ਗਿਆ ਕਾਤਲਾਨਾ ਹਮਲਾ, ਅਣਪਛਾਤੇ ਹਮਲਾਵਰ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪੰਡਿਤ, ਕੁਲਦੀਸ਼, ਮੋਮੀ)- ਪਿੰਡ ਚੌਟਾਲਾ ਵਿਚ ਇਕ ਨੌਜਵਾਨ 'ਤੇ ਕਿਰਪਾਨ ਨਾਲ ਜਾਨਲੇਵਾ ਹਮਲਾ ਕਰਨ ਦੇ ਦੋਸ਼ ਵਿਚ ਟਾਂਡਾ ਪੁਲਸ ਨੇ ਅਣਪਛਾਤੇ ਹਮਲਾਵਰ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਹਮਲੇ ਦਾ ਸ਼ਿਕਾਰ ਹੋਇਆ ਨੌਜਵਾਨ ਡੀ. ਐੱਮ. ਸੀ. ਹਸਪਤਾਲ ਲੁਧਿਆਣਾ ਵਿਚ ਜੇਰੇ ਇਲਾਜ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਉਂਕਾਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਹਮਲੇ ਦਾ ਸ਼ਿਕਾਰ ਹੋਏ ਨੌਜਵਾਨ ਕੁਲਤਾਰਦੀਪ ਪੁੱਤਰ ਤਰਵਿੰਦਰ ਸਿੰਘ ਦੇ ਬਿਆਨ ਦੇ ਆਧਾਰ 'ਤੇ ਦਰਜ ਕੀਤਾ ਹੈ। 

ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੇ ਘਰ ਪੁੱਜੇ ਸੁਖਬੀਰ ਬਾਦਲ ਤੇ ਬੀਬੀ ਬਾਦਲ, ਵੰਡਾਇਆ ਪਰਿਵਾਰ ਨਾਲ ਦੁੱਖ਼

ਆਪਣੇ ਬਿਆਨ ਵਿਚ ਕੁਲਤਾਰਦੀਪ ਨੇ ਦੱਸਿਆ ਕਿ ਜਦੋਂ ਉਹ 19 ਮਈ ਦੀ ਰਾਤ 9.30 ਵਜੇ ਉਹ ਆਪਣੇ ਨਵੇਂ ਬਣ ਰਹੇ ਘਰ ਦੀ ਛੱਤ 'ਤੇ ਮੋਬਾਈਲ 'ਤੇ ਖ਼ਬਰਾਂ ਸੁਣ ਰਿਹਾ ਸੀ ਤਾਂ ਅਚਾਨਕ ਕਿਸੇ ਨਾ ਮਾਲੂਮ ਵਿਅਕਤੀ ਨੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਸਿਰ ਅਤੇ ਸ਼ਰੀਰ ਦੇ ਹੋਰਨਾਂ ਹਿੱਸਿਆਂ 'ਤੇ ਕਿਰਪਾਨ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਗ਼ਲਤੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰ ਦਾ ਪਤਾ ਲਾਇਆ ਜਾ ਰਿਹਾ ਹੈ। ਥਾਣੇਦਾਰ ਗੁਰਮੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ: ਜਲੰਧਰ ਵੈਸਟ ਤੋਂ ਵੱਡੀ ਖ਼ਬਰ, 'ਆਪ' ਵਿਧਾਇਕ ਸ਼ੀਤਲ ਅੰਗੁਰਾਲ ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News