ਪੁਰਾਣੀ ਰੰਜਿਸ਼ ਕਾਰਨ ਨੌਜਵਾਨ ''ਤੇ ਕੀਤਾ ਜਾਨਲੇਵਾ ਹਮਲਾ, ਦੋ ਖ਼ਿਲਾਫ਼ ਮਾਮਲਾ ਦਰਜ

Sunday, Jul 03, 2022 - 06:13 PM (IST)

ਪੁਰਾਣੀ ਰੰਜਿਸ਼ ਕਾਰਨ ਨੌਜਵਾਨ ''ਤੇ ਕੀਤਾ ਜਾਨਲੇਵਾ ਹਮਲਾ, ਦੋ ਖ਼ਿਲਾਫ਼ ਮਾਮਲਾ ਦਰਜ

ਬਲਾਚੌਰ (ਕਟਾਰੀਆ)- ਸਥਾਨਕ ਸ਼ਹਿਰ ਬਲਾਚੌਰ ਵਿੱਚ ਪੈਂਦੇ ਵਾਰਡ ਨੰਬਰ-6 ਨਿਵਾਸੀ ਇਕ ਨੌਜਵਾਨ 'ਤੇ ਦੋ ਵਿਅਕਤੀਆ ਵੱਲੋਂ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ ਗਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਮਲੇ ਦੌਰਾਨ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਬਲਾਚੌਰ ਵਿਖੇ ਇਲਾਜ ਲਈ ਦਾਖ਼ਲ ਕਰਾਇਆ ਗਿਆ ਅਤੇ ਪੁਲਸ ਵੱਲੋਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ। 

ਵਾਰਡ ਨੰਬਰ 6 ਬਲਾਚੌਰ ਨਿਵਾਸੀ ਰਿਸ਼ੀ ਵਰਮਾਂ ਨੇ ਪੁਲਸ ਨੂੰ ਦਿੱਤੇ ਬਿਆਨਾ ਅਨੁਸਾਰ ਉਹ ਪਾਵਰਕਾਮ ਵਿਭਾਗ ਬਲਾਚੌਰ ਵਿੱਚ ਬਤੌਰ ਸਿ਼ਕਾਇਤ ਸੰਭਾਲਣ ਦਾ ਕੰਮ ਕਰਦਾ ਹੈ। ਮਿਤੀ 28 ਜੂਨ ਨੂੰ ਰਾਤ ਕਰੀਬ 10 ਵਜੇ ਉਹ ਆਪਣੀ ਡਿਊਟੀ ਖ਼ਤਮ ਕਰਕੇ ਘਰ ਜਾ ਰਿਹਾ ਸੀ। ਜਦੋਂ ਉਹ ਮੁਹੱਲਾ ਰਵਿਦਾਸ ਵਾਰਡ ਨੰਬਰ 12 ਪਹੁੰਚਿਆ ਤਾਂ ਟੀ ਪੁਆਇੰਟ 'ਤੇ ਪਹਿਲਾਂ ਤੋਂ ਖੜ੍ਹੇ ਬੂਟਾ ਅਤੇ ਮਨੀ ਨੇ ਉਸ ਨੂੰ ਰੋਕ ਲਿਆ ਅਤੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਦੋਵਾਂ ਵਿਅਕਤੀਆਂ ਨੇ ਉਸ ਨਾਲ ਧੱਕਾ-ਮੁੱਕੀ ਕੀਤੀ ਅਤੇ ਇੱਟਾਂ ਨਾਲ ਉਸ ਉਪਰ ਹਮਲਾ ਕਰ ਦਿੱਤਾ। ਹਮਲੇ 'ਚ ਉਸ ਦੇ ਸਿਰ, ਪਿੱਠ ਅਤੇ ਛਾਤੀ `ਤੇ ਗੰਭੀਰ ਸੱਟਾਂ ਲੱਗੀਆਂ ਹਨ। ਉਸ ਦਾ ਰੌਲਾ ਸੁਣ ਕੇ ਲੋਕ ਇਕੱਠੇ ਹੋ ਗਏ ਅਤੇ ਮੌਕੇ ਤੋਂ ਉਕਤ ਦੋਸ਼ੀ ਫਰਾਰ ਹੋ ਗਏ। 

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵਾਪਰੀ ਦਿਲ ਝੰਜੋੜਨ ਵਾਲੀ ਘਟਨਾ, ਕਿਰਲੀ ਵਾਲੀ ਚਾਹ ਪੀਣ ਕਾਰਨ 2 ਬੱਚਿਆਂ ਦੀ ਮੌਤ

ਰਿਸ਼ੀ ਵਰਮਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਬੂਟਾ ਅਤੇ ਮਨੀ ਨਾਲ ਉਨ੍ਹਾਂ ਦਾ ਝਗੜਾ ਹੋਇਆ ਸੀ, ਜਿਸ ਦੀ ਰੰਜਿਸ਼ ਦੇ ਚੱਲਦਿਆਂ ਹਮਲਾਵਰਾਂ ਨੇ ਉਸ ਉਪਰ ਜਾਨ ਲੇਵਾ ਹਮਲਾ ਕਰਾ ਦਿੱਤਾ। ਪੁਲਸ ਨੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਰਵਿਦਾਸ ਮੁਹੱਲਾ ਵਾਰਡ ਨੰਬਰ 12 ਵਾਸੀ ਬੂਟਾ ਅਤੇ ਮਨੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਜਲੰਧਰ: PVR 'ਚ ਫ਼ਿਲਮ ਵੇਖਣ ਆਏ ਅੰਮ੍ਰਿਤਧਾਰੀ ਸਿੱਖ ਨੂੰ ਵੈੱਜ ਸੈਂਡਵਿਚ ਦੀ ਥਾਂ ਦਿੱਤਾ ਨੌਨਵੈੱਜ ਸੈਂਡਵਿਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

shivani attri

Content Editor

Related News