ਕਪੂਰਥਲਾ ''ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ’ਤੇ ਜਾਨਲੇਵਾ ਹਮਲਾ, ਘਟਨਾ ਕੈਮਰੇ ''ਚ ਕੈਦ
Monday, Mar 23, 2026 - 05:13 PM (IST)
ਕਪੂਰਥਲਾ (ਗੁਰਪ੍ਰੀਤ)- ਕਪੂਰਥਲਾ ਦੇ ਸਥਾਨਕ ਸਦਰ ਬਾਜ਼ਾਰ 'ਚ ਪਾਣੀ ਭਰਨ ਨੂੰ ਲੈ ਕੇ ਸ਼ੁਰੂ ਹੋਇਆ ਇਕ ਛੋਟਾ ਵਿਵਾਦ ਅਚਾਨਕ ਖ਼ੂਨੀ ਝਗੜੇ 'ਚ ਤਬਦੀਲ ਹੋ ਗਿਆ। ਗੱਲ ਇਸ ਕਦਰ ਵੱਧ ਗਈ ਕਿ ਕੁਝ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਨੌਜਵਾਨ ’ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ, ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਇਹ ਵੀ ਪੜ੍ਹੋ: DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸੰਸਦ ਮੈਂਬਰਾਂ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕੀਤੀ CBI ਜਾਂਚ ਦੀ ਮੰਗ

ਜ਼ਖ਼ਮੀ ਨੌਜਵਾਨ ਦੀ ਪਛਾਣ ਅਜੇ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਫਰੀਦ ਸਰਾਏ ਵਜੋਂ ਹੋਈ ਹੈ। ਹਮਲੇ ਦੌਰਾਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਜਦੋਂ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਲਿਜਾਇਆ ਜਾ ਰਿਹਾ ਸੀ, ਉਦੋਂ ਰਸਤੇ 'ਚ ਵੀ ਉਕਤ ਹਮਲਾਵਰਾਂ ਵੱਲੋਂ ਉਸ ’ਤੇ ਦੋਬਾਰਾ ਹਮਲਾ ਕਰ ਦਿੱਤਾ। ਜਿਸ ਨਾਲ ਉਕਤ ਨੌਜਵਾਨ ਲਹੂ-ਲੁਹਾਨ ਹੋ ਗਿਆ ਅਤੇ ਉਸ ਦੇ ਸਿਰ ਅਤੇ ਬਾਹ 'ਤੇ ਗੰਭੀਰ ਸੱਟਾਂ ਆਈਆਂ ਹਨ ।

ਬਾਅਦ 'ਚ ਜਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਇਹ ਸਾਰੀ ਘਟਨਾ ਨੇੜਲੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਦੇ ਬਿਆਨਾਂ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
