ਜਾਨਲੇਵਾ ਹਮਲਾ ਕਰਕੇ ਜ਼ਖਮੀ ਕਰਨ ਵਾਲੇ 4 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

Friday, Nov 02, 2018 - 01:35 AM (IST)

ਟਾਂਡਾ ਉਡ਼ਮੁਡ਼,   (ਪੰਡਿਤ, ਮੋਮੀ)-  ਪਿੰਡ ਸਲੇਮਪੁਰ ’ਚ ਜ਼ਮੀਨੀ ਝਗਡ਼ੇ ਕਾਰਨ ਇਕ ਵਿਅਕਤੀ ਉੱਤੇ ਜਾਨਲੇਵਾ ਹਮਲਾ ਕਰ ਕੇ ਗੰਭੀਰ ਜ਼ਖਮੀ ਕਰਨ ਵਾਲੇ ਪਿੰਡ ਦੇ ਹੀ ਚਾਰ ਲੋਕਾਂ ਖਿਲਾਫ਼ ਟਾਂਡਾ ਪੁਲਸ ਨੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਹਮਲੇ ਦਾ ਸ਼ਿਕਾਰ ਹੋਏ ਅਮਰਜੀਤ ਸਿੰਘ ਪੁੱਤਰ ਤਾਰਾ ਸਿੰਘ ਦੇ ਬਿਆਨ ਦੇ ਅਾਧਾਰ ’ਤੇ ਕੁਲਦੀਪ ਸਿੰਘ ਪੁੱਤਰ ਗਿਰਧਾਰਾ ਸਿੰਘ, ਸੁਰਿੰਦਰ ਕੌਰ ਪਤਨੀ ਕੁਲਦੀਪ ਸਿੰਘ, ਬਲਬੀਰ ਸਿੰਘ ਪੁੱਤਰ ਗਿਰਧਾਰਾ ਸਿੰਘ ਅਤੇ ਸੁਖਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਦੇ ਖਿਲਾਫ਼ ਦਰਜ ਕੀਤਾ ਹੈ। 
 ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਅਮਰਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਉਸਦੀ ਭੈਣ ਦੇ ਪਲਾਟ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਇਸੇ ਰੰਜਿਸ਼ ਕਾਰਨ ਬੀਤੇ ਦਿਨ ਉਕਤ ਵਿਅਕਤੀਆਂ ਨੇ ਜਾਨਲੇਵਾ ਹਮਲਾ ਕਰਕੇ ਉਸਨੂੰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ ਅਤੇ ਜਦੋਂ ਉਸਦਾ ਭਰਾ ਸੁਰਿੰਦਰ ਪਾਲ ਸਿੰਘ ਉਸਨੂੰ ਛੁਡਾਉਣ ਆਇਆ ਤਾਂ ਦੋਸ਼ੀਆਂ ਨੇ ਉਸਦੀ ਵੀ ਕੁੱਟ-ਮਾਰ ਕੀਤੀ। ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News