ਬਿਜਲੀ ਬੋਰਡ ’ਚ ਕੰਮ ਕਰਨ ਵਾਲੀ ਕੁੜੀ ’ਤੇ ਤੇਜ਼ਧਾਰ ਹੱਥਿਆਰਾਂ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ

Saturday, May 06, 2023 - 12:37 PM (IST)

ਬਿਜਲੀ ਬੋਰਡ ’ਚ ਕੰਮ ਕਰਨ ਵਾਲੀ ਕੁੜੀ ’ਤੇ ਤੇਜ਼ਧਾਰ ਹੱਥਿਆਰਾਂ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ

ਨਵਾਂਸ਼ਹਿਰ (ਤ੍ਰਿਪਾਠੀ) – ਬਿਜਲੀ ਬੋਰਡ ਵਿਚ ਕੰਮ ਕਰਨ ਵਾਲੀ ਕੁੜੀ ’ਤੇ ਮਾਰੂ ਹਮਲਾ ਕਰਕੇ ਪਰਸ ਅਤੇ ਮੋਬਾਇਲ ਖੋਹਣ ਦਾ ਸਮਾਚਾਰ ਸਾਹਮਣੇ ਆਇਆ ਹੈ। ਹਮਲਾ ਕਰਨ ਵਾਲੇ ਨਕਾਬਪੋਸ਼ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋਈ ਹੈ। ਜ਼ਖ਼ਮੀ ਕੁੜੀ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿਖੇ ਭਰਤੀ ਕਰਨ ਕਰਵਾਇਆ ਗਿਆ ਹੈ।

ਜ਼ੇਰੇ ਇਲਾਜ ਮੋਨਿਕਾ ਪੁੱਤਰੀ ਆਸਾ ਨੰਦ ਵਾਸੀ ਲੋਧੀਪੁਰ ਨੇ ਦੱਸਿਆ ਕਿ ਉਹ ਨਵਾਂਸ਼ਹਿਰ ਦੇ ਗੜ੍ਹਸ਼ੰਕਰ ਰੋਡ ਸਥਿਤ ਮੁੱਖ ਬਿਜਲੀ ਘਰ ਵਿਖੇ ਬਤੌਰ ਕਲਰਕ ਕੰਮ ਕਰਦੀ ਹੈ। ਵੀਰਵਾਰ ਨੂੰ ਦੁਪਹਿਰ ਬਾਅਦ 2 ਵਜੇ ਛੁੱਟੀ ਹੋਣ ਤੋਂ ਬਾਅਦ ਆਪਣੀ ਐਕਟਿਵਾ ’ਤੇ ਵਾਪਸ ਆਪਣੇ ਘਰ ਘਟਾਰੋਂ ਜਾ ਰਹੀ ਸੀ ਕਿ ਘਟਾਰੋਂ-ਲੋਧੀਪੁਰ ਮਾਰਗ ’ਤੇ ਕਰੀਬ ਢਾਈ ਵਜੇ ਮੋਟਰਸਾਈਕਲ ਸਵਾਰ ਹੋ ਕੇ ਆਏ 2 ਨੌਜਵਾਨ ਜਿਨ੍ਹਾਂ ਆਪਣੇ ਚਿਹਰੇ ਢੱਕੇ ਹੋਏ ਸਨ, ਨੇ ਉਸ ਦੀ ਸਕੂਟੀ ਨੂੰ ਘੇਰ ਲਿਆ ਅਤੇ ਉਸ ’ਤੇ ਤੇਜ਼ਧਾਰ ਹੱਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਸਕੂਟੀ ਨੂੰ ਖੇਤਾਂ ਵੱਲ ਸੁੱਟ ਦਿੱਤਾ।

ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਦੀਆਂ ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ

PunjabKesari

ਉਸ ਨੇ ਦੱਸਿਆ ਕਿ ਮੋਟਰਸਾਈਕਲ ਚਲਾਉਣ ਵਾਲਾ ਨੌਜਵਾਨ ਆਪਣੇ ਸਾਥੀ ਨੂੰ ਕਹਿ ਰਿਹਾ ਸੀ ਕਿ ਇਸ ਨੂੰ ਜਾਨੋਂ ਮਾਰ ਦੇਣਾ ਅਤੇ ਛੱਡਣਾ ਨਹੀਂ ਹੈ। ਉਸ ਨੇ ਦੱਸਿਆ ਕਿ ਉਕਤ ਹਮਲਾਵਰਾਂ ਵੱਲੋਂ ਉਸ ਦੇ ਸਿਰ, ਪੈਰਾਂ ਅਤੇ ਸਰੀਰ ’ਤੇ ਕਈ ਥਾਵਾਂ ’ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ। ਉਪਰੰਤ ਉਹ ਉਸਦਾ ਪਰਸ ਅਤੇ ਮੋਬਾਇਲ ਫੋਨ, ਨਕਦੀ ਅਤੇ ਏ.ਟੀ.ਐੱਮ. ਸਮੇਤ ਹੋਰ ਜ਼ਰੂਰੀ ਦਸਤਾਵੇਜ਼ ਲੈ ਕੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਨਵਾਂਸ਼ਹਿਰ ਦੇ ਚੰਡੀਗੜ੍ਹ ਰੋਡ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ।

ਜ਼ਿਕਰਯੋਗ ਹੈ ਕਿ ਨਕਾਬਪੋਸ਼ ਲੁਟੇਰਿਆਂ ਦੀਆਂ ਤਸਵੀਰਾਂ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹਨ। ਥਾਣਾ ਔਡ਼ ਦੇ ਐੱਸ. ਐੱਚ. ਓ. ਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਪੀੜਤ ਕੁੜੀ ਦੇ ਬਿਆਨ ਲੈ ਕੇ ਅਣਪਛਾਤੇ ਹਵਮਲਾਵਰਾਂ ਖ਼ਿਲਾਫ਼ ਲੁੱਟ ਖੋਹ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮਾਮਲਾ ਕੇਵਲ ਲੁੱਟ ਖੋਹ ਦਾ ਹੈ ਜਾਂ ਕੋਈ ਰੰਜ਼ਿਸ਼ ਦੇ ਚਲਦੇ ਹਮਲਾ ਕੀਤਾ ਗਿਆ ਹੈ, ਸਬੰਧੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਖੋਹਿਆ ਗਿਆ ਮੋਬਾਇਲ ਫੋਨ ਜਿਸਨੂੰ ਲੁਟੇਰੇ ਸੁੱਟ ਗਏ ਜਾਂ ਡਿੱਗ ਗਿਆ ਸੀ ਨੂੰ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸੀ. ਸੀ. ਟੀ. ਵੀ. ਵਿਚ ਕੈਦ ਹੋਈ ਹਮਲਾਵਰਾਂ ਦੀ ਤਸਵੀਰ ਨਾਲ ਪਛਾਣ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਅਮਰੀਕਾ ਤੋਂ ਵੱਡੀ ਖ਼ਬਰ, ਕਪੂਰਥਲਾ ਦੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


author

shivani attri

Content Editor

Related News