ਪਲਾਟ ''ਤੇ ਕਬਜ਼ਾ ਕਰਨ ਤੋਂ ਰੋਕਣ ''ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
Monday, Oct 12, 2026 - 03:58 PM (IST)
ਟਾਂਡਾ ਉੜਮੁੜ (ਮਨਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਪਿੰਡ ਅਵਾਨ ਘੋੜੇ ਸ਼ਾਹ ਵਿਖੇ ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਇਕ ਵਿਅਕਤੀ ਨਾਲ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਕੁੱਟਮਾਰ ਦਾ ਸ਼ਿਕਾਰ ਹੋਏ ਸੁਖਵਿੰਦਰ ਸਿੰਘ ਪੁੱਤਰ ਫੁੰਮਣ ਸਿੰਘ ਵਾਸੀ ਘੋੜੇ ਸ਼ਾਹ ਅਵਾਨ ਦੇ ਬਿਆਨਾਂ ਦੇ ਆਧਾਰ 'ਤੇ ਕੁੱਟਮਾਰ ਕਰਨ ਵਾਲੇ ਮਨਮੋਹਨ ਜੀਤ ਸਿੰਘ, ਉਸ ਦੇ ਭਰਾ ਅਮਰਜੀਤ ਸਿੰਘ ਦੋਨੋਂ ਪੁੱਤਰ ਸੇਵਾ ਸਿੰਘ, ਗੁਰਜੋਤ ਕੌਰ ਪਤਨੀ ਮਨਮੋਹਨਜੀਤ ਸਿੰਘ ਸਾਰੇ ਵਾਸੀ ਨਿਊ ਅੰਗਦ ਨਗਰ ਮਕਸੂਦਾਂ ਜ਼ਿਲ੍ਹਾ ਜਲੰਧਰ ਤੋਂ ਇਲਾਵਾ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ 'ਤੇ...
ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨਾਂ 'ਚ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿੰਡ 'ਚ ਹੀ 12 ਮਰਲੇ ਦਾ ਇਕ ਪਲਾਟ ਹੈ। ਬੀਤੀ 4 ਅਕਤੂਬਰ ਨੂੰ ਉਸ ਨੇ ਵੇਖਿਆ ਕਿ ਕੁਝ ਲੋਕ ਉਨ੍ਹਾਂ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਦੋਂ ਉਸ ਨੇ ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਿਆ ਤਾਂ ਉਕਤ ਸਾਰੇ ਹੀ ਲੋਕਾਂ ਨੇ ਉਸ ਦੇ ਨਾਲ ਕੁੱਟਮਾਰ ਕਰਦੇ ਹੋਏ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
