ਸੁਲਤਾਨਪੁਰ ਲੋਧੀ ਵਿਖੇ ਜੀਜਾ-ਸਾਲੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Sunday, Mar 12, 2023 - 12:25 PM (IST)

ਸੁਲਤਾਨਪੁਰ ਲੋਧੀ (ਧੀਰ)-ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਜੇਰੇ ਇਲਾਜ ਜੀਜਾ-ਸਾਲੇ ਨੂੰ ਪਿੰਡ ਸਰਾਏ ਜੱਟਾਂ ਦੇ ਕੋਲ ਨੌਜਵਾਨਾਂ ਵੱਲੋਂ ਘੇਰ ਕੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ’ਚ ਜ਼ੇਰੇ ਇਲਾਜ ਅਰਸ਼ ਕੁਮਾਰ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਹੁਸੈਨਪੁਰ ਦੂਲੋਵਾਲ ਨੇ ਦੱਸਿਆ ਕਿ 7 ਮਾਰਚ ਨੂੰ ਉਹ ਆਪਣੇ ਜੀਜਾ ਪ੍ਰਵੇਜ ਪੁੱਤਰ ਇਕਬਾਲ ਸਿੰਘ ਵਾਸੀ ਢਿਲਵਾਂ ਦੇ ਨਾਲ ਰਾਤ ਕਰੀਬ 8.50 ਵਜੇ ਐਕਟਿਵਾ ’ਤੇ ਸਵਾਰ ਹੋ ਕੇ ਆਪਣੇ ਪਿੰਡ ਹੁਸੈਨਪੁਰ ਦੂਲੋਵਾਲ ਵੱਲ ਜਾ ਰਹੇ ਸੀ। ਉਹ ਦਿਹਾੜੀ ਦਾ ਕੰਮ ਕਰਦੇ ਹਨ ਅਤੇ ਮੇਲਿਆਂ ’ਚ ਖਿਡੌਣੇ ਵੇਚਦੇ ਹਨ।
ਇਹ ਵੀ ਪੜ੍ਹੋ : ਨਸ਼ੇ ਕਾਰਨ ਉਜੜਿਆ ਪਰਿਵਾਰ, ਮਾਹਿਲਪੁਰ ਵਿਖੇ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਲਾਸ਼ ਕੋਲੋਂ ਮਿਲੀ ਸਰਿੰਜ
ਉਨ੍ਹਾਂ ਕਿਹਾ ਕਿ ਜਦੋਂ ਉਹ ਪਿੰਡ ਸਰਾਏ ਜੱਟਾਂ ਦੇ ਬੱਸ ਸਟੈਂਡ ਦੇ ਨੇੜੇ ਪਹੁੰਚੇ ਤਾਂ ਉੱਥੇ ਇਕ ਗੱਡੀ ਖੜ੍ਹੀ ਸੀ, ਜਿਸ ’ਚ 4-5 ਨੌਜਵਾਨ ਬੈਠੇ ਹੋਏ ਸਨ। ਉਨ੍ਹਾਂ ਬਾਹਰ ਆ ਕੇ ਸਾਡੇ ਉੱਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਸਾਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਸਾਡੇ ਕੋਲ 8000 ਰੁਪਏ ਨਕਦੀ ਸੀ, ਉਹ ਵੀ ਖੋਹ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਪਛਾਣ ਲਿਆ ਹੈ ਪਰ ਪੁਲਸ ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਐੱਸ. ਐੱਸ. ਪੀ. ਕਪੂਰਥਲਾ ਤੋਂ ਮੰਗ ਕੀਤੀ ਕਿ ਉਕਤ ਮੁਲਜ਼ਮਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸਾਡੇ ਨਾਲ ਇਨਸਾਫ਼ ਕੀਤਾ ਜਾਵੇ।
ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ, ਔਰਤ ਸਣੇ ਦੋ ਦੀ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।