ਨਸ਼ੇੜੀਆਂ ਨੂੰ ਰੋਕਣਾ ਪਰਿਵਾਰ ਨੂੰ ਪਿਆ ਮਹਿੰਗਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Thursday, Jan 18, 2024 - 05:00 PM (IST)

ਨਸ਼ੇੜੀਆਂ ਨੂੰ ਰੋਕਣਾ ਪਰਿਵਾਰ ਨੂੰ ਪਿਆ ਮਹਿੰਗਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਮੁਹੱਲਾ ਮਹਿਤਾਬਗੜ੍ਹ 'ਚ ਰਹਿਣ ਵਾਲੇ ਇਕ ਪਰਿਵਾਰ ਨੂੰ ਨਸ਼ੇੜੀ ਨੌਜਵਾਨਾਂ ਨੂੰ ਆਪਣੇ ਘਰ ਦੇ ਆਲੇ-ਦੁਆਲੇ ਘੁੰਮਣ ਤੋਂ ਰੋਕਣਾ ਮਹਿੰਗਾ ਪੈ ਗਿਆ ਹੈ। ਇਸ ਦੀ ਰੰਜਿਸ਼ ਨੂੰ ਲੈ ਕੇ ਕਰੀਬ 15-20 ਨੌਜਵਾਨਾਂ ਨੇ ਉਨ੍ਹਾਂ ਦੇ ਘਰ 'ਤੇ ਇੱਟਾਂ, ਪੱਥਰਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ :  ਜਲੰਧਰ ਵਿਖੇ ਸਕੂਲ ਦੇ ਪ੍ਰਿੰਸੀਪਲ ਦੀਆਂ ਇਤਰਾਜ਼ਯੋਗ ਹਾਲਾਤ 'ਚ ਤਸਵੀਰਾਂ ਹੋਈਆਂ ਵਾਇਰਲ, ਵੇਖ ਮਾਪਿਆਂ ਦੇ ਵੀ ਉੱਡੇ ਹੋਸ਼

PunjabKesari

ਪਰਿਵਾਰ ਨੇ ਇਹ ਦੋਸ਼ ਲਗਾਇਆ ਕਿ ਉਨ੍ਹਾਂ ਦੇ ਇਲਾਕੇ 'ਚ ਲੰਬੇ ਸਮੇਂ ਤੋਂ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਪਰ ਪੁਲਸ ਨੂੰ ਵਾਰ-ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸ ਕਾਰਨ ਉਨ੍ਹਾਂ ਨੇ ਖ਼ੁਦ ਨਸ਼ੇੜੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ  ਦੇ ਘਰ 'ਤੇ ਹਮਲਾ ਕਰ ਦਿੱਤਾ।  ਨਸ਼ੇੜੀਆਂ ਵੱਲੋਂ ਕੀਤੀ ਗਈ ਇਸ ਹਰਕਤ ਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਉਨ੍ਹਾਂ ਨੇ ਇਸ ਸਬੰਧੀ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਕਾਰਵਾਈ ਦੀ ਮੰਗ ਕੀਤੀ ਹੈ |

ਇਹ ਵੀ ਪੜ੍ਹੋ :  ਜਲੰਧਰ: 19 ਸਾਲਾ ਮੁੰਡੇ ਦੇ ਕਤਲ ਮਾਮਲੇ 'ਚ 'ਲਵ ਐਂਗਲ' ਆਇਆ ਸਾਹਮਣੇ, CCTV ਫੁਟੇਜ 'ਚ 5 ਸ਼ੱਕੀ ਕੈਦ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News