ਫਗਵਾੜਾ ਵਿਖੇ ਭਤੀਜੇ ਨੇ ਚਾਚੇ ’ਤੇ ਕੀਤਾ ਹਮਲਾ
Friday, Mar 17, 2023 - 12:43 PM (IST)

ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਬਬੇਲੀ ’ਚ ਪਰਿਵਾਰਕ ਝਗੜੇ ਤੋਂ ਬਾਅਦ ਵਿਦੇਸ਼ ਤੋਂ ਪਰਤੇ ਇਕ ਭਤੀਜੇ ਨੇ ਕਥਿਤ ਤੌਰ ’ਤੇ ਆਪਣੇ ਚਾਚੇ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੀ ਸੂਚਨਾ ਮਿਲੀ ਹੈ। ਜ਼ਖ਼ਮੀਂ ਹੋਏ ਚਾਚੇ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਸਰਕਾਰੀ ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਇਕ ਪਾਸੇ ਜਿੱਥੇ ਕੁੱਟਮਾਰ ਦਾ ਸ਼ਿਕਾਰ ਹੋਏ ਚਾਚੇ ਨੇ ਪੁਲਸ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ, ਉਥੇਹੀ ਦੂਜੇ ਪਾਸੇ ਦੋਸ਼ੀ ਧਿਰ ਨੇ ਲਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਝੂਠ ਅਤੇ ਗਲਤ ਦੱਸਿਆ ਹੈ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ।