ਜਾਨੋਂ ਮਾਰਨ ਦੀ ਨੀਅਤ ਨਾਲ ਕੁਹਾੜੀ ਮਾਰ ਜ਼ਖ਼ਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

Thursday, May 14, 2026 - 12:11 PM (IST)

ਜਾਨੋਂ ਮਾਰਨ ਦੀ ਨੀਅਤ ਨਾਲ ਕੁਹਾੜੀ ਮਾਰ ਜ਼ਖ਼ਮੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਪਰਮਜੀਤ ਮੋਮੀ)- ਅਹੀਆਪੁਰ ਟਾਂਡਾ ਵਿਖੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਕੁਹਾੜੀ ਦਾ ਵਾਰ ਕਰਕੇ ਗੰਭੀਰ ਜ਼ਖ਼ਮੀ ਕਰਨ ਵਾਲੇ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਜ਼ਖ਼ਮੀ ਹੋਏ ਪੀੜਤ ਗੁਰਿੰਦਰਜੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਦੇਵਾ ਕਾਲੋਨੀ ਅਹੀਆਪੁਰ ਦੇ ਬਿਆਨਾਂ ਦੇ ਆਧਾਰ 'ਤੇ ਪ੍ਰਵੀਸ਼ਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਜਲਾਲਪੁਰ ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ! High Alert ਜਾਰੀ

ਪੁਲਸ ਕੋਲ ਦਰਜ ਕਰਾਏ ਗਏ ਆਪਣੇ ਬਿਆਨ ਵਿੱਚ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਹ ਆਪਣੇ ਘਰ ਦੇ ਬਾਹਰ ਦੁਕਾਨ ਵਿੱਚ ਜਾਣ ਲੱਗਾ ਤਾਂ ਉਕਤ ਵਿਅਕਤੀ ਨੇ ਮਾਰਨ ਦੀ ਨੀਅਤ ਨਾਲ ਉਸ 'ਤੇ ਕੁਹਾੜੀ ਦਾ ਵਾਰ ਕਰਦੇ ਹੋਏ ਇਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਫਿਲਹਾਲ ਟਾਂਡਾ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ BSF ਹੈੱਡਕੁਆਰਟਰ ਨੇੜੇ ਹੋਏ IED ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਪਾਕਿ ਡੌਨ ਸ਼ਹਿਜ਼ਾਦ ਭੱਟੀ ਨਾਲ ਜੁੜੇ ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News