ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Thursday, Sep 24, 2026 - 02:34 PM (IST)
ਫਿਲੌਰ (ਸੋਨੂੰ)- ਕੰਗ ਰਾਈਆਂ ਤੋਂ ਹਰੀਪੁਰ ਖੂਹ ਵੱਲ ਜਾ ਰਹੇ ਕਰੀਬ 65 ਸਾਲਾ ਵਿਅਕਤੀ ’ਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਹਮਲੇ 'ਚ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਪੀੜਤ ਮੱਖਣ ਸਿੰਘ ਵਾਸੀ ਹਰੀਪੁਰ ਨੇ ਦੱਸਿਆ ਕਿ ਉਹ ਤੰਗ ਰਾਈਆਂ ਤੋਂ ਹਰੀਪੁਰ ਖੂਹ ਵੱਲ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਮੋਟਰਸਾਈਕਲ ’ਤੇ ਆਏ ਦੋ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਕੱਢ ਕੇ ਉਸ ’ਤੇ ਹਮਲਾ ਕਰ ਦਿੱਤਾ। ਹਮਲੇ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
ਘਟਨਾ ਤੋਂ ਬਾਅਦ ਲੋਕਾਂ ਨੇ ਮੌਕੇ ’ਤੇ ਪਹੁੰਚ ਕੇ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਪੁਲਸ ਦੇ ਹਵਾਲੇ ਕਰ ਦਿੱਤਾ। ਜ਼ਖ਼ਮੀ ਮੱਖਣ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਗੰਨਾ ਪਿੰਡ ਚੌਕੀ ਦੇ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੁੱਟ-ਖੋਹ ਸਬੰਧੀ ਮਾਮਲੇ ਦੀ ਤਫ਼ਤੀਸ਼ ਉਪਰੰਤ ਜਲਦ ਹੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ- ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ ਰੁਸ਼ਨਾਇਆ ਮੰਦਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
