ਪੁਲਸ ਪਾਰਟੀ ''ਤੇ ਹੋਏ ਹਮਲੇ ਦੇ ਮਾਮਲੇ ''ਚ 11 ਖਿਲਾਫ ਮਾਮਲਾ ਦਰਜ

01/07/2020 2:44:07 PM

ਸੁਲਤਾਨਪੁਰ ਲੋਧੀ (ਧੀਰ)— ਪਿੰਡ ਲਾਟੀਆਂਵਾਲ ਵਿਖੇ ਨਸ਼ਾ ਸਮੱਗਲਰਾਂ ਨੂੰ ਦਬੋਚਣ ਆਈ ਪੁਲਸ ਪਾਰਟੀ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੁਲਸ ਨੇ 11 ਖਿਲਾਫ ਮਾਮਲਾ ਦਰਜ ਕੀਤਾ ਹੈ। ਮਾਮਲੇ ਦੀ ਜਾਂਚ 'ਚ ਜੁਟੀ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਏ. ਐੱਸ. ਆਈ. ਮੰਗਲ ਸਿੰਘ ਰੂਰਲ ਜਲੰਧਰ ਦੇ ਬਿਆਨਾਂ ਦੇ ਆਧਾਰ 'ਤੇ 11 ਵਿਅਕਤੀਆਂ ਦੇ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਦਰਜ ਹੋਏ ਕੇਸ ਦੀ ਪੁਸ਼ਟੀ ਕਰਦਿਆਂ ਐੱਸ. ਐੱਚ. ਓ. ਸੁਲਤਾਨਪੁਰ ਲੋਧੀ ਇੰਸ. ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਬੀਤੇ ਦਿਨ ਨਹੀਂ ਬਲਕਿ ਸ਼ਨੀਵਾਰ ਦੀ ਰਾਤ ਨੂੰ ਹੋਏ ਹਮਲੇ ਸਬੰਧੀ ਮਾਮਲਾ ਦਰਜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਏ. ਐੱਸ. ਆਈ. ਮੰਗਲ ਸਿੰਘ ਪੁਲਸ ਪਾਰਟੀ ਨਾਲ ਨਸ਼ਿਆਂ ਦੇ ਮਾਮਲੇ 'ਚ ਮੁੱਖ ਮੁਲਜ਼ਮ ਮੇਵਾ ਸਿੰਘ ਪੁੱਤਰ ਪੂਰਨ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪਿੰਡ ਲਾਟੀਆਂਵਾਲ ਗਏ ਸਨ, ਜਿੱਥੇ ਉਨ੍ਹਾਂ ਉੱਪਰ ਜਾਨਲੇਵਾ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਹੰਸਾ ਸਿੰਘ ਪੁੱਤਰ ਦਾਰਾ ਸਿੰਗ, ਮਖੂ ਪੁੱਤਰ ਬੀਰਾ, ਰੱਤੂ, ਪਰਮਜੀਤ ਸਿੰਘ ਪੁੱਤਰ ਬਲਬੀਰ ਸਿੰਘ, ਬਲਵਿੰਦਰ ਪੁੱਤਰ ਜਗੀਰ, ਬਲਬੀਰ ਪੁੱਤਰ ਜਿੰਦਾ, ਚਰਨਜੀਤ ਸਿੰਘ ਪੁੱਤਰ ਬਲਬੀਰ ਭੋਲਾ ਪੁੱਤਰ ਜਗੀਰ ਤੇ ਹੋਰ 3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਪਰ ਅਜੇ ਤਕ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ, ਜਿਸ ਤਹਿਤ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।


shivani attri

Content Editor

Related News