ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਤੇ ਭਰਾ ਸਣੇ 3 ਨੌਜਵਾਨਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Saturday, Mar 28, 2026 - 11:57 AM (IST)
ਜਲੰਧਰ (ਜ. ਬ.)–ਮਕਸੂਦਾਂ ਵਿਚ ਸਥਿਤ ਇਕ ਸਰਕਾਰੀ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਅਤੇ ਉਸ ਦੇ ਭਰਾ ਸਮੇਤ 3 ਨੌਜਵਾਨਾਂ ’ਤੇ ਜਮਾਤ ਦੇ ਹੀ ਵਿਦਿਆਰਥੀਆਂ ਨੇ ਆਪਣੇ ਸਾਥੀਆਂ ਸਮੇਤ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਨਾਲ ਸਕੂਲ ਵਿਚ ਕੁੱਟਮਾਰ ਕੀਤੀ ਗਈ ਸੀ, ਜਿਸ ਦੀ ਸ਼ਿਕਾਇਤ ਲੈ ਕੇ ਉਹ ਵਿਦਿਆਰਥੀ ਦੇ ਘਰ ਜਾ ਰਿਹਾ ਸੀ ਕਿ ਘਰ ਦੇ ਨੇੜੇ ਹੀ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਗਿਆ। ਜਿਵੇਂ ਹੀ ਵਿਵਾਦ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਥਾਣਾ ਨੰਬਰ 1 ਦੀ ਪੁਲਸ ਅਤੇ ਈ. ਆਰ. ਐੱਸ. ਦੀਆਂ ਤਿੰਨ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ।
ਪੁਲਸ ਨੇ ਮੌਕੇ ਤੋਂ ਤੇਜ਼ਧਾਰ ਹਥਿਆਰ ਅਤੇ ਇਕ ਸ਼ੱਕੀ ਹਮਲਾਵਰ ਨੂੰ ਹਿਰਾਸਤ ਵਿਚ ਲਿਆ ਹੈ। ਥਾਣਾ ਨੰਬਰ 1 ਦੇ ਇੰਚਾਰਜ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਡਿਵਾਈਨ ਸਕੂਲ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਆਪਸੀ ਵਿਵਾਦ ਹੋਇਆ ਸੀ। ਉਦੋਂ ਮਕਸੂਦਾਂ ਦੇ ਹੀ ਰਹਿਣ ਵਾਲੇ ਰਣਬੀਰ ਨਾਲ ਵਿਵਾਦ ਹੋਇਆ ਸੀ ਪਰ ਸ਼ੁੱਕਰਵਾਰ ਨੂੰ ਦੋਬਾਰਾ ਪੇਪਰ ਦੇ ਬਾਅਦ ਉਸ ਨਾਲ ਕੁੱਟਮਾਰ ਕੀਤੀ ਗਈ।

ਇਹ ਵੀ ਪੜ੍ਹੋ: ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਲਿਆ ਗਿਆ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਰਣਬੀਰ ਅਤੇ ਉਸ ਦਾ ਭਰਾ ਵਿਕਰਮਜੀਤ ਇਕ ਹੋਰ ਸਾਥੀ ਸਮੇਤ ਹਮਲਾਵਰ ਵਿਦਿਆਰਥੀ ਦੇ ਘਰ ਉਸ ਦੀ ਸ਼ਿਕਾਇਤ ਲਾਉਣ ਜਾ ਰਹੇ ਸਨ ਕਿ ਉਨ੍ਹਾਂ ਨੇ ਆਪਣੇ ਘਰ ਦੇ ਨੇੜੇ ਹੀ ਸਾਥੀਆਂ ਸਮੇਤ ਤਿੰਨਾਂ ਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਥਾਣਾ ਇੰਚਾਰਜ ਰਾਕੇਸ਼ ਕੁਮਾਰ ਨੇ ਕਿਹਾ ਕਿ ਜਿਵੇਂ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਕੁਝ ਤੇਜ਼ਧਾਰ ਹਥਿਆਰ ਅਤੇ ਇਕ ਸ਼ੱਕੀ ਹਿਰਾਸਤ ਵਿਚ ਲੈ ਲਿਆ। ਤਿੰਨਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਓਧਰ ਲੜਕਿਆਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਸਕੂਲ ਪ੍ਰਸ਼ਾਸਨ ਨੂੰ ਵੀ ਕਿਹਾ ਗਿਆ ਸੀ ਪਰ ਕੋਈ ਸੁਣਵਾਈ ਨਹੀਂ ਹੋਈ। ਪੁਲਸ ਦਾ ਕਹਿਣਾ ਹੈ ਕਿ ਪੀੜਤ ਧਿਰ ਦੇ ਬਿਆਨ ਲੈ ਕੇ ਹਮਲਾਵਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀ ਵੱਡੀ ਪਾਬੰਦੀ! 20 ਮਈ ਤੱਕ ਨਵੇਂ ਹੁਕਮ ਜਾਰੀ, ਰਾਤ 10 ਤੋਂ ਸਵੇਰੇ 6 ਵਜੇ ਤੱਕ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
