ਸੜਕ ਹਾਦਸੇ ਦੌਰਾਨ ਇਕ ਦੀ ਮੌਤ
Friday, Mar 01, 2019 - 07:18 PM (IST)

ਸ੍ਰੀ ਕੀਰਤਪੁਰ ਸਾਹਿਬ, (ਬਾਲੀ)- ਬੀਤੇ ਦਿਨੀਂ ਸ੍ਰੀ ਕੀਰਤਪੁਰ ਸਾਹਿਬ ਬਿਲਾਸਪੁਰ ਮਾਰਗ 'ਤੇ ਪਿੰਡ ਬਰੂਵਾਲ ਲਾਗੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।
ਏ.ਐੱਸ.ਆਈ. ਲੇਖਾ ਸਿੰਘ ਨੇ ਦੱਸਿਆ ਕਿ ਦੀਪਕ ਕੰਪਨੀ ਬਰੂਵਾਲ ਦੀ ਟਾਟਾ 207 ਵੈਨ ਜਿਸ ਨੂੰ ਮਨਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਮਡੇਰ ਖ਼ੁਰਦ ਜ਼ਿਲਾ ਸੰਗਰੂਰ ਚਲਾ ਰਿਹਾ ਸੀ। ਜਦੋਂ ਉਹ ਵੈਨ ਨੂੰ ਲੈ ਕੇ ਮੁੱਖ ਮਾਰਗ 'ਤੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਇਕ ਟਰੱਕ ਨੇ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਨਾਲ ਮਨਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਉਸ ਨੂੰ ਸਥਾਨਕ ਲੋਕਾਂ ਵੱਲੋਂ ਹਸਪਤਾਲ ਲਿਆਂਦਾ ਗਿਆ ਪਰ ਉਸ ਨੇ ਰਾਹ 'ਚ ਹੀ ਦਮ ਤੋੜ ਦਿੱਤਾ। ਟਰੱਕ ਡਰਾਈਵਰ ਟਰੱਕ ਖੜ੍ਹਾ ਕਰ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਕੇ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ।