ਜਲੰਧਰ : ਕਾਰ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਦੀ ਮੌਤ

03/18/2019 9:52:46 PM

ਜਲੰਧਰ, (ਮ੍ਰਿਦੁਲ)– ਕਪੂਰਥਲਾ ਰੋਡ 'ਤੇ ਸੋਮਵਾਰ ਸਵੇਰੇ 6 ਵਜੇ ਦੇ ਕਰੀਬ ਕਾਰ ਨਾਲ ਟੱਕਰ ਹੋਣ ਕਾਰਨ ਰਾਜ ਮਿਸਤਰੀ ਦੀ ਮੌਤ ਹੋ ਗਈ।  ਪੁਲਸ ਕਾਰਵਾਈ ਦੇ ਤਹਿਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਸਿਵਲ ਹਸਪਤਾਲ ਰੱਖਵਾ ਦਿੱਤਾ ਗਿਆ ਹੈ। ਏ. ਐੱਸ.ਆਈ. ਪਵਿੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਜੇਸ਼ ਕੁਮਾਰ (32) ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਮੂਲ ਨਿਵਾਸੀ ਬਿਹਾਰ ਵਜੋਂ ਹੋਈ ਹੈ। ਮ੍ਰਿਤਕ ਰਾਜੇਸ਼ ਕੁਮਾਰ ਦੇ ਭਰਾ ਅਰਜੁਨ ਕੁਮਾਰ ਨੇ ਦੱਸਿਆ ਕਿ ਉਹ ਰਾਜੇਸ਼ ਤੇ ਇਕ ਹੋਰ ਭਰਾ ਦੇ ਨਾਲ ਪਿਛਲੇ 4 ਸਾਲਾਂ ਤੋਂ ਜਲੰਧਰ ਵਿਚ ਕੰਮ ਕਰ ਰਹੇ ਹਨ। ਭਰਾ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਅਤੇ ਆਪਣੀ ਸਾਰੀ ਤਨਖਾਹ ਸ਼ਰਾਬ ਵਿਚ ਉਡਾ ਦਿੰਦਾ ਸੀ। ਸੋਮਵਾਰ ਸਵੇਰੇ ਵੀ ਉਹ ਸ਼ਰਾਬ ਪੀ ਕੇ ਕਪੂਰਥਲਾ ਰੋਡ 'ਤੇ ਪੈਦਲ ਹੀ ਘੁੰਮ ਰਿਹਾ ਸੀ, ਜਿਸ ਕਾਰਨ ਅਚਾਨਕ ਉਸ ਨੂੰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਲੋਕਾਂ ਨੇ ਮ੍ਰਿਤਕ ਦੀ ਜੇਬ ਵਿਚੋਂ ਮਿਲੇ ਫੋਨ ਨੰਬਰ ਨਾਲ ਉਸ ਦੇ ਘਰ ਵਾਲਿਆਂ ਨੂੰ ਸੂਚਿਤ ਕੀਤਾ। ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ। ਪੁਲਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਮ੍ਰਿਤਕ ਦੇ ਭਰਾ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਲਿਆ ਅਤੇ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਕਿਉਂਕਿ ਮ੍ਰਿਤਕ ਨੇ ਕਾਫੀ ਸ਼ਰਾਬ ਪੀਤੀ ਹੋਈ ਸੀ।

KamalJeet Singh

This news is Content Editor KamalJeet Singh