ਮੋਰਿੰਡਾ ''ਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ

Tuesday, Mar 26, 2019 - 07:16 PM (IST)

ਮੋਰਿੰਡਾ ''ਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ

ਮੋਰਿੰਡਾ, (ਧੀਮਾਨ)- ਮੋਰਿੰਡਾ ਲੁਧਿਆਣਾ ਮਾਰਗ 'ਤੇ ਹੋਏ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀ ਹੋ ਗਏ। ਮੋਰਿੰਡਾ ਪੁਲਸ ਨੇ ਇਸ ਸਬੰਧੀ ਅਣਪਛਾਤੇ ਕਾਰ ਚਾਲਕ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੋਰਿੰਡਾ ਸਿਟੀ ਪੁਲਸ ਥਾਣਾ ਮੁਖੀ ਬੀਰਬਲ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀ ਕਾਲਕਾ (ਹਰਿਆਣਾ) ਆਪਣੇ ਗੁਆਂਢੀ ਜਗਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਆਪਣੇ ਪਰਿਵਾਰ ਸਮੇਤ ਜਾ ਰਿਹਾ ਸੀ ਕਿ ਚਾਵਲਾ ਰੈਸਟੋਰੈਂਟ ਨੇੜੇ ਇਕ ਕਾਰ ਨਾਲ ਹਾਦਸਾ ਹੋਣ ਕਾਰਨ ਜਗਜੀਤ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਸ ਨੇ ਜਤਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜੇ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News