ਸੜਕ ਹਾਦਸੇ ''ਚ ਵਿਅਕਤੀ ਦੀ ਮੌਤ

06/17/2019 10:59:32 PM

ਦਸੂਹਾ, (ਝਾਵਰ)— ਸਾਈਕਲ 'ਤੇ ਘਰ ਜਾ ਰਹੇ ਸੁਰਿੰਦਰ ਸਿੰਘ ਪੁੱਤਰ ਮੱਖਣ ਸਿੰਘ ਨੂੰ ਉਸਮਾਨ ਸ਼ਹੀਦ ਮੋੜ 'ਤੇ ਨਾਮਾਲੂਮ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਵਿਖੇ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਪੀ. ਜੀ. ਆਈ. ਲਈ ਰੈਫਰ ਕਰ ਦਿੱਤਾ। ਜ਼ਖਮਾਂ ਦੀ ਤਾਬ ਨਾ ਝਲਦਿਆਂ ਰਸਤੇ 'ਚ ਉਸਦੀ ਮੌਤ ਹੋ ਗਈ। ਜਾਂਚ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਜਾਂਚ ਉਪਰੰਤ ਮੋਟਰਸਾਈਕਲ ਸਵਾਰ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

KamalJeet Singh

This news is Content Editor KamalJeet Singh