ਸੜਕ ਪਾਰ ਕਰਦੇ ਨੌਜਵਾਨ ਨੂੰ ਕਾਰ ਨੇ ਮਾਰੀ ਟੱਕਰ, ਮੌਤ

Monday, Oct 21, 2019 - 01:45 AM (IST)

ਸੜਕ ਪਾਰ ਕਰਦੇ ਨੌਜਵਾਨ ਨੂੰ ਕਾਰ ਨੇ ਮਾਰੀ ਟੱਕਰ, ਮੌਤ

ਫਗਵਾੜਾ, (ਹਰਜੋਤ)— ਇਥੇ ਇਕ ਕਾਰ ਵਲੋਂ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਟੱਕਰ ਮਾਰਨ ਕਾਰਨ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਦੀਪਕ (20) ਪੁੱਤਰ ਸੁਰਿੰਦਰ ਕੁਮਾਰ ਵਾਸੀ ਮੁਹੱਲਾ ਗੋਬਿੰਦਪੁਰਾ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਉਕਤ ਨੌਜਵਾਨ ਸੜਕ ਪਾਰ ਕਰ ਰਿਹਾ ਸੀ, ਜਿਸ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਸ ਨੂੰ ਲੋਕਾਂ ਨੇ ਈ. ਐੱਸ. ਆਈ. ਹਸਪਤਾਲ ਭਰਤੀ ਕਰਵਾਇਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨਿਆ।


author

KamalJeet Singh

Content Editor

Related News