ਸੜਕ ਹਾਦਸੇ ''ਚ ਨੌਜਵਾਨ ਦੀ ਮੌਤ
Monday, Oct 21, 2019 - 07:39 PM (IST)

ਸ੍ਰੀ ਅਨੰਦਪੁਰ ਸਾਹਿਬ, (ਜ.ਬ.)— ਬੁਲਟ ਮੋਟਰਸਾਈਕਲ ਤੇ ਫਾਰਚਿਊਨਰ ਕਾਰ ਦੀ ਬੀਤੀ ਦੇਰ ਰਾਤ ਹੋਈ ਭਿਆਨਕ ਟੱਕਰ 'ਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਹੈ।
ਚੌਕੀ ਇੰਚਾਰਜ ਏ.ਐੱਸ.ਆਈ. ਰਘਬੀਰ ਸਿੰਘ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਮੁਹੱਲਾ ਗੁ. ਭੋਰਾ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦਾ ਵਾਸੀ ਨੌਜਵਾਨ ਜੰਗ ਬਹਾਦਰ ਸਿੰਘ (33) ਪੁੱਤਰ ਰਣਬੀਰ ਸਿੰਘ ਆਪਣੇ ਦੋਸਤ ਦੇ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵੱਲ ਨੂੰ ਆ ਰਿਹਾ ਸੀ ਕਿ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਬਾਹਰ ਉਸਦੇ ਮੋਟਰਸਾਈਕਲ ਦੀ ਫਾਰਚਿਊਨਰ ਗੱਡੀ ਨਾਲ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਉੱਥੇ ਹੀ ਗੱਡੀ ਤੇ ਮੋਟਰਸਾਈਕਲ ਦਾ ਵੀ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ। ਤਫਸ਼ੀਸ਼ੀ ਅਫਸਰ ਨੇ ਦੱਸਿਆ ਕਿ ਪੋਸਟਮਾਰਟਮ ਕਰਵਾਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਅਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।