ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

Thursday, Feb 13, 2020 - 09:25 PM (IST)

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਚੱਬੇਵਾਲ, (ਗੁਰਮੀਤ)— ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ 'ਤੇ ਸਥਿਤ ਪਿੰਡ ਚੱਬੇਵਾਲ ਦੇ ਮੋੜ ਨੇੜੇ ਇਕ ਇੰਡੀਗੋ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਸਫੈਦੇ ਦੇ ਦਰੱਖਤ ਨਾਲ ਟਕਰਾ ਕੇ ਡੂੰਘੇ ਖਤਾਨ 'ਚ ਪਲਟ ਗਈ, ਜਿਸ ਦੌਰਾਨ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਦੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਵਰਿੰਦਰ ਕੁਮਾਰ ਪੁੱਤਰ ਸਰਦਾਰੀ ਲਾਲ ਵਾਸੀ ਮਾਹਿਲਪੁਰ ਰਾਤ 2 ਵਜੇ ਦੇ ਕਰੀਬ ਆਪਣੀ ਇੰਡੀਗੋ ਕਾਰ 'ਤੇ ਮਾਹਿਲਪੁਰ ਤੋਂ ਹੁਸ਼ਿਆਰਪੁਰ ਵੱਲ ਜਾ ਰਿਹਾ ਸੀ। ਚੱਬੇਵਾਲ ਦੇ ਮੋੜ ਨੇੜੇ ਉਸ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਸਫੈਦੇ ਦੇ ਦਰੱਖਤ ਨਾਲ ਟਕਰਾ ਕੇ ਡੂੰਘੇ ਖਤਾਨ 'ਚ ਜਾ ਪਲਟੀ। ਇਸ ਹਾਦਸੇ ਦੌਰਾਨ ਕਾਰ ਚਾਲਕ ਵਰਿੰਦਰ ਕੁਮਾਰ (32) ਦੀ ਮੌਕੇ 'ਤੇ ਹੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਰਾਤ ਨੂੰ ਹੋਏ ਭਿਆਨਕ ਹਾਦਸੇ ਦਾ ਰਾਹਗੀਰਾਂ ਨੂੰ ਵੀ ਸਵੇਰ ਵੇਲੇ ਹੀ ਪਤਾ ਲੱਗਾ ਅਤੇ ਥਾਣਾ ਪੁਲਸ ਨੂੰ ਸੂਚਿਤ ਕੀਤਾ ਗਿਆ। ਲਾਸ਼ ਨੂੰ ਕਾਰ 'ਚੋਂ ਬਾਹਰ ਕੱਢ ਕੇ ਪੋਸਟਮਾਰਟਮ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿਖੇ ਭੇਜਿਆ ਗਿਆ। ਥਾਣਾ ਚੱਬੇਵਾਲ ਦੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

KamalJeet Singh

Content Editor

Related News