ਟਰੇਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ
Tuesday, Sep 17, 2019 - 12:46 AM (IST)

ਜਲੰਧਰ, (ਗੁਲਸ਼ਨ)— ਸੋਮਵਾਰ ਰਾਤ ਰਾਮਨਗਰ ਫਾਟਕ ਨੇੜੇ ਅੰਮ੍ਰਿਤਸਰ ਵਲ ਜਾ ਰਹੀ ਚੰਡੀਗੜ੍ਹ ਇੰਟਰਸਿਟੀ ਐਕਸਪ੍ਰੈੱਸ ਟਰੇਨ ਦੀ ਲਪੇਟ 'ਚ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੰਵਲਜੀਤ ਸਿੰਘ (45) ਉਰਫ ਕਾਲਾ ਪੁੱਤਰ ਈਸ਼ਵਰ ਸਿੰਘ ਵਾਸੀ ਰਾਮਨਗਰ ਵਜੋਂ ਹੋਈ ਹੈ। ਜੀ. ਆਰ. ਪੀ. ਦੇ ਏ. ਐੱਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਿਮਾਗੀ ਤੌਰ 'ਤੇ ਠੀਕ ਨਹੀਂ ਸੀ ਅਤੇ ਉਹ ਨਸ਼ੇ ਕਰਨ ਦਾ ਆਦੀ ਸੀ। ਉਸਦੇ ਮਾਤਾ-ਪਿਤਾ ਦੀ ਮੌਤ ਹੋ ਚੁੱਕੀ ਸੀ। ਪਤਨੀ ਵੀ ਕਾਫੀ ਸਮੇਂ ਪਹਿਲਾਂ ਉਸਨੂੰ ਛੱਡ ਕੇ ਜਾ ਚੁੱਕੀ ਸੀ। ਪੁਲਸ ਨੇ ਕਿਹਾ ਕਿ ਰੇਲ ਲਾਈਨ ਪਾਰ ਕਰਦੇ ਸਮੇਂ ਉਹ ਟਰੇਨ ਦੀ ਲਪੇਟ 'ਚ ਆ ਗਿਆ। ਮ੍ਰਿਤਕ ਦੀ ਵੱਡੀ ਭੈਣ ਹਰਭਜਨ ਕੌਰ ਨੇ ਲਾਸ਼ ਦੀ ਪਛਾਣ ਕੀਤੀ। ਪੁਲਸ ਦਾ ਕਹਿਣਾ ਹੈ ਕਿਹਾ ਕਿ ਮੰਗਲਵਾਰ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਦੇ ਦਿੱਤੀ ਜਾਵੇਗੀ।