ਕੁੱਟਮਾਰ ਦੌਰਾਨ ਗਰਭਵਤੀ ਔਰਤ ਦੇ ਪੇਟ ''ਚ ਲੱਗੀ ਸੀ ਸੱਟ, ਗਰਭ ''ਚ ਪਲ ਰਹੇ ਬੱਚੇ ਦੀ ਮੌਤ
Friday, Sep 08, 2023 - 01:40 PM (IST)

ਜਲੰਧਰ- ਜਲੰਧਰ ਦੀ ਬਸਤੀ ਬਾਵਾ ਖੇਲ ਵਿਚ 27 ਅਗਸਤ ਨੂੰ ਹੋਈ ਕੁੱਟਮਾਰ ਵਿਚ ਗਰਭਵਤੀ ਮਹਿਲਾ ਦੇ ਪੇਟ ਵਿਚ ਸੱਟ ਲੱਗ ਗਈ ਸੀ। ਇਸੇ ਕਾਰਨ 12 ਦਿਨਾਂ ਬਾਅਦ ਬੱਚੇ ਦੀ ਪੇਟ ਵਿਚ ਮੌਤ ਹੋ ਗਈ। ਜਿਸ ਨੂੰ ਲੈ ਕੇ ਪਰਿਵਾਰ ਵਾਲਿਆਂ ਨੇ ਦੋਸ਼ੀਆਂ 'ਤੇ ਕਾਰਵਾਈ ਕਰਨ ਲਈ ਥਾਣਾ ਬਸਤੀ ਬਾਵਾ ਖੇਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪੀੜਤ ਸੋਨੂੰ ਨੇ ਦੱਸਿਆ ਕਿ 27 ਅਗਸਤ ਨੂੰ ਉਸ ਦੇ ਅਤੇ ਗੁਆਂਢ ਦੇ ਬੱਚਿਆਂ ਦੀ ਆਪਸੀ ਬਹਿਸ ਹੋ ਗਈ ਸੀ।
ਜਿਸ ਦੇ ਕਾਰਨ ਉਹ ਗੱਲਬਾਤ ਕਰਨ ਗਿਆ ਤਾਂ ਦੂਜੇ ਪੱਖ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਸ ਦੀ 6 ਮਹੀਨਿਆਂ ਦੀ ਗਰਭਵਤੀ ਪਤਨੀ ਦੇ ਨਾਲ ਕੁੱਟਮਾਰ ਵੀ ਕੀਤੀ ਗਈ ਅਤੇ ਉਸ ਦੇ ਪੇਟ ਵਿਚ ਸੱਟ ਲੱਗ ਗਈ। ਵੀਰਵਾਰ ਦੀ ਸਵੇਰੇ ਬੱਚੇ ਦੀ ਗਤੀਵਿਧੀ ਨਾ ਹੋਣ 'ਤੇ ਡਾਕਟਰ ਨੂੰ ਚੈੱਕ ਕਰਵਾਇਆ ਤਾਂ ਡਾਕਟਰ ਨੇ ਆਪਰੇਸ਼ਨ ਕਰ ਦਿੱਤਾ ਅਤੇ ਦੱਸਿਆ ਕਿ ਪੇਟ ਵਿਚ ਸੱਟ ਲੱਗਣ ਕਾਰਨ ਬੱਚੇ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ- ਜਲੰਧਰ 'ਚ ਸ਼ਰਮਨਾਕ ਘਟਨਾ, ਕਲਯੁਗੀ ਮਤਰੇਏ ਪਿਤਾ ਨੇ 8 ਸਾਲਾ ਧੀ ਨਾਲ ਮਿਟਾਈ ਹਵਸ, ਇੰਝ ਖੁੱਲ੍ਹਿਆ ਭੇਤ
ਪਰਿਵਾਰ ਵਾਲਿਆਂ ਨੇ ਪੁਲਸ 'ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਦਾ ਦੋਸ਼ ਲਗਾਇਆ ਹੈ। ਰੋਸ ਦੌਰਾਨ ਪਰਿਵਾਰ ਵਾਲਿਆਂ ਦੀ ਪੁਲਸ ਦੇ ਨਾਲ ਬਹਿਸ ਵੀ ਹੋਈ। ਥਾਣਾ ਬਸਤੀ ਬਾਵਾ ਖੇਲ ਦੇ ਇੰਚਾਰਜ ਰਾਜੇਸ਼ ਠਾਕੁਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਜੋ ਸ਼ਿਕਾਇਤ ਆਈ ਸੀ, ਉਸ 'ਤੇ ਕਾਰਵਾਈ ਕੀਤੀ ਗਈ ਸੀ ਪਰ ਹੁਣ ਜੋ ਦੋਬਾਰਾ ਸ਼ਿਕਾਇਤ ਆਈ ਹੈ, ਉਸ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਗਰਭਵਤੀ ਮਹਿਲਾ ਨਾਲ ਕੁੱਟਮਾਰ ਕਰਨ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ- ਐਡੀਸ਼ਨਲ ਸਰਕਲ ਛੱਡਣ ਵਾਲੇ ਪਟਵਾਰੀਆਂ ’ਤੇ ਡਿੱਗੀ ਇਕ ਹੋਰ ਗਾਜ, ਜਾਰੀ ਹੋਏ ਇਹ ਸਖ਼ਤ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ