ਵਿਆਹੁਤਾ ਦੀ ਸ਼ੱਕੀ ਹਾਲਾਤ ''ਚ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
Thursday, Jul 11, 2024 - 01:54 PM (IST)
ਫਗਵਾੜਾ (ਜਲੋਟਾ)-ਫਗਵਾੜਾ ਦੇ ਪਿੰਡ ਨਿਹਾਲਗੜ੍ਹ ’ਚ ਇਕ ਔਰਤ ਦੀ ਆਪਣੇ ਹੀ ਘਰ ’ਚ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਪਰਵਿੰਦਰ ਕੌਰ ਪਤਨੀ ਲੇਟ ਕਿਸ਼ਨ ਸਿੰਘ ਵਾਸੀ ਪਿੰਡ ਨਿਹਾਲਗੜ੍ਹ ਫਗਵਾੜਾ ਵਜੋਂ ਹੋਈ ਹੈ। ਮ੍ਰਿਤਕਾ ਪਰਵਿੰਦਰ ਕੌਰ ਦੇ ਨਜ਼ਦੀਕੀ ਪਰਿਵਾਰਕ ਮੈਂਬਰ ਦਾ ਦਾਅਵਾ ਹੈ ਕਿ ਪਰਵਿੰਦਰ ਕੌਰ ਦਾ ਕਤਲ ਕਰ ਉਸ ਦੀ ਲਾਸ਼ ਨੂੰ ਪੱਖੇ ਨਾਲ ਲਟਕਾਇਆ ਗਿਆ ਹੈ?
ਉਸ ਦਾ ਦਾਅਵਾ ਹੈ ਕਿ ਮ੍ਰਿਤਕਾ ਦੇ ਕੰਨਾਂ ਅਤੇ ਨੱਕ ’ਚ ਪਹਿਨੇ ਸੋਨੇ ਦੇ ਗਹਿਣੇ ਗਾਇਬ ਹਨ ਅਤੇ ਅਜਿਹਾ ਲੱਗਦਾ ਹੈ ਕਿ ਕਿਸੇ ਨੇ ਘਰ ਆ ਕੇ ਲੁੱਟਖੋਹ ਕੀਤੀ ਹੈ? ਹਾਲਾਂਕਿ, ਪੁਲਸ ਦੀ ਦਲੀਲ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪਿੰਡ ਨਿਹਾਲਗੜ੍ਹ ਦੇ ਲੋਕਾਂ ਦਾ ਕਹਿਣਾ ਹੈ ਕਿ ਮ੍ਰਿਤਕਾ ਬਹੁਤ ਚੰਗੇ ਸੁਭਾਅ ਦਾ ਸੀ। ਉਸ ਦੇ ਪਤੀ ਕਿਸ਼ਨ ਸਿੰਘ ਦੀ ਲਗਭਗ ਪੰਦਰਾਂ ਸਾਲ ਪਹਿਲਾਂ ਮੌਤ ਹੋ ਗਈ ਸੀ। ਵਿਆਹ ਤੋਂ ਬਾਅਦ ਉਸ ਦਾ ਕੋਈ ਬੱਚਾ ਨਹੀਂ ਹੈ। ਉਹ ਘਰ ਵਿਚ ਇਕੱਲੀ ਹੀ ਰਹਿ ਰਹੀ ਸੀ। ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ 0ਚ ਭੇਜ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- 7 ਮਹੀਨੇ ਪਹਿਲਾਂ ਧੀ ਦੇ ਵਿਆਹ 'ਚ ਮਾਪਿਆਂ ਨੇ ਖ਼ਰਚੇ 22 ਲੱਖ ਰੁਪਏ, ਫਿਰ ਵੀ ਨਾ ਰੱਜੇ ਲਾਲਚੀ ਸਹੁਰੇ, ਹੋਇਆ ਖ਼ੌਫ਼ਨਾਕ ਅੰਜਾਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।