ਅਣਪਛਾਤੇ ਵਾਹਨ ਦੀ ਟੱਕਰ ਨਾਲ ਨਾਬਾਲਗ ਬੱਚੇ ਦੀ ਮੌਤ

08/12/2020 2:51:13 AM

ਜਲੰਧਰ, (ਮਾਹੀ)- ਪਿੰਡ ਰਾਓਵਾਲੀ ਨੇੜੇ ਪੰਜਾਬੀ ਬਾਗ ਵਿਖੇ ਨਾਬਾਲਗ ਪ੍ਰਵਾਸੀ ਲੜਕੇ ਦੀ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੌਕੇ ’ਤੇ ਹੀ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਘਟਨਾ ਦੀ ਸੂਚਨਾ ਲੋਕਾਂ ਵੱਲੋਂ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਡਿਊਟੀ ਅਫਸਰ ਏ. ਐੱਸ. ਆਈ. ਸੁਖਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ।

ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਮੁਕੇਸ਼ ਕੁਮਾਰ ਪੁੱਤਰ ਗੋਪਾਲ ਵਾਸੀ ਝਾਰਖੰਡ ਵਜੋਂ ਹੋਈ ਹੈ, ਜੋ ਕਿ 6 ਮਹੀਨੇ ਪਹਿਲਾਂ ਝਾਰਖੰਡ ਤੋਂ ਆਪਣੀ ਮਾਸੀ ਦੇ ਘਰ ਰਹਿਣ ਆਇਆ ਸੀ। ਉਨ੍ਹਾਂ ਦੱਸਿਆ ਕਿ ਦੇਰ ਰਾਤ ਮੁਕੇਸ਼ ਪੰਜਾਬੀ ਬਾਗ ਵੱਲੋਂ ਸਬਜ਼ੀ ਲੈਣ ਜਾ ਰਿਹਾ ਸੀ। ਉਹ ਜਦੋਂ ਰਾਓਵਾਲੀ ਤੋਂ ਪੰਜਾਬੀ ਬਾਗ ਦੇ ਮੋੜ ’ਤੇ ਪਹੁੰਚਿਆ ਤਾਂ ਅਣਪਛਾਤੇ ਵਾਹਨਾਂ ਨੇ ਉਸਨੂੰ ਟੱਕਰ ਮਾਰ ਦਿੱਤੀ। ਉਕਤ ਵਾਹਨ ਚਾਲਕ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਮ੍ਰਿਤਕ ਦੇ ਮਾਸੜ ਰਮੇਸ਼ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ।

Bharat Thapa

This news is Content Editor Bharat Thapa