ਵਾਹਨ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

04/29/2019 4:55:10 AM

ਹੁਸ਼ਿਆਰਪੁਰ, (ਅਮਰਿੰਦਰ)- ਥਾਣਾ ਮੇਹਟੀਆਣਾ ਅਧੀਨ ਆਉਂਦੇ ਹੁਸ਼ਿਆਰਪੁਰ-ਫਗਵਾਡ਼ਾ ਮੇਨ ਰੋਡ ’ਤੇ ਸਥਿਤ ਡਵਿੱਡਾ ਅਹਿਰਾਣਾ ਪਿੰਡ ਦੇ ਨਜ਼ਦੀਕ ਬੀਤੀ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ 35 ਸਾਲਾ ਹਰਜਿੰਦਰ ਸਿੰਘ ਪੁੱਤਰ ਦੇਵਰਾਜ ਸਿੰਘ ਦੀ ਮੌਤ ਹੋ ਗਈ। ਹਾਦਸੇ ਦੇ ਬਾਅਦ ਸਡ਼ਕ ’ਤੇ ਜ਼ਖਮੀ ਹਰਜਿੰਦਰ ਸਿੰਘ ਨੂੰ ਆਸਪਾਸ ਦੇ ਲੋਕਾਂ ਨੇ ਪੁਲਸ ਨੂੰ ਸੂਚਨਾ ਦੇ ਕੇ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚਾ ਦਿੱਤਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਪੁਲਸ ਵੀ ਮੌਕੇ ’ਤੇ ਪਹੁੰਚ ਮਾਮਲੇ ਦੀ ਜਾਂਚ ’ਚ ਜੁੱਟ ਗਈ।

ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਆ ਰਿਹਾ ਸੀ ਹਰਜਿੰਦਰ

ਸਿਵਲ ਹਸਪਤਾਲ ’ਚ ਮ੍ਰਿਤਕ ਹਰਜਿੰਦਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਹਰਜਿੰਦਰ ਪੇਸ਼ੇ ਤੋਂ ਡਰਾਈਵਰ ਦਾ ਕੰਮ ਕਰਦਾ ਸੀ। ਬੀਤੇ ਦਿਨ ਉਹ ਆਪਣੇ ਰਿਸ਼ਤੇਦਾਰ ਦੇ ਘਰ ਮਿਲਣ ਗਿਆ ਸੀ ਤੇ ਦੇਰ ਰਾਤ 9 ਵਜੇ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਵਾਪਸ ਆ ਰਿਹਾ ਸੀ ਕਿ ਡਵਿੱਡਾ ਅਹਿਰਾਣਾ ਪਿੰਡ ਦੇ ਨਜ਼ਦੀਕ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੌਤ ਦਾ ਸ਼ਿਕਾਰ ਹੋ ਗਿਆ। ਹਰਜਿੰਦਰ ਆਪਣੇ ਪਿੱਛੇ ਪਤਨੀ ਪ੍ਰੀਤ ਕੌਰ ਦੇ ਨਾਲ 2 ਬੇਟੇ ਤੇ 1 ਬੇਟੀ ਨੂੰ ਰੋਂਦੇ ਹੋਏ ਛੱਡ ਗਿਆ।

ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ

ਥਾਣਾ ਮੇਹਟੀਅਣਾ ਦੇ ਏ.ਐੱਸ.ਆਈ. ਜੁਗਰਾਜ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਸੀ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਧਾਰਾ 279, 304 ਤੇ 427 ਦੇ ਅਧੀਨ ਮਾਮਲਾ ਦਰਜ ਕਰ ਲਿਅਾ ਹੈ ਤੇ ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਜਾਵੇਗੀ।


Bharat Thapa

Content Editor

Related News