ਹਾਦਸੇ ’ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

Friday, Nov 02, 2018 - 01:30 AM (IST)

ਹੁਸ਼ਿਆਰਪੁਰ,  (ਅਮਰਿੰਦਰ)-  ਟਾਂਡਾ ਥਾਣੇ ਅਧੀਨ ਆਉਂਦੇ ਪਿੰਡ ਜੌਡ਼ਾ ਦੇ ਕੋਲ ਮੋਟਰਸਾਈਕਲ ਸਵਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ’ਚ 31 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਦੇਹਰੀਵਾਲ ਦੀ ਮੌਤ ਹੋ ਗਈ। ਟਾਂਡਾ ਪੁਲਸ ਨੇ ਫਿਲਹਾਲ ਇਸ ਮਾਮਲੇ ’ਚ ਧਾਰਾ 174 ਤਹਿਤ ਕਾਰਵਾਈ ਕਰਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਾਸ਼ ਦਾ ਪੋਸਟਮਾਰਟਮ ਕਰਨ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਹੈ। 
 ਸਿਵਲ ਹਸਪਤਾਲ ਵਿਖੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਚਾਚਾ ਦਵਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਦਿਹਾਡ਼ੀ ਕਰ ਕੇ ਬੀਤੇ ਦਿਨ ਸ਼ਾਮ ਨੂੰ ਆਪਣੇ ਮੋਟਰਸਾਈਕਲ ’ਤੇ ਪਿੰਡ ਜਾ ਰਿਹਾ ਸੀ ਕਿ ਪਿੰਡ ਜੌਡ਼ਾ ਦੇ ਕੋਲ ਹੋਏ ਹਾਦਸੇ ’ਚ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਉਸਨੂੰ ਪਹਿਲਾਂ ਟਾਂਡਾ  ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿਥੋਂ ਉਸਦੀ ਹਾਲਤ ਗੰਭੀਰ ਦੇਖਦਿਆਂ ਸਿਵਲ ਹਸਪਤਾਲ ਹੁਸ਼ਿਆਰਪੁਰ ਰੈਫਰ ਕਰ ਦਿੱਤਾ, ਪਰ ਇਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦਵਿੰਦਰ ਸਿੰਘ ਅਨੁਸਾਰ ਇਸ ਹਾਦਸੇ ’ਚ ਦੂਸਰੇ ਮੋਟਰਸਾਈਕਲ ’ਤੇ ਸਵਾਰ ਬਜ਼ੁਰਗ ਤੇ ਇਕ ਲਡ਼ਕੀ ਵੀ ਜ਼ਖ਼ਮੀ ਹਨ, ਜਿਨ੍ਹਾਂ ਨੂੰ ਟਾਂਡਾ ਹਸਪਤਾਲ ਤੋਂ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ।
 


Related News