ਸਿਟੀ ਰੇਲਵੇ ਸਟੇਸ਼ਨ ਦੇ ਬੈਂਚ ’ਤੇ ਬੈਠੇ ਯਾਤਰੀ ਦੀ ਮੌਤ

06/08/2022 1:48:48 PM

ਜਲੰਧਰ (ਗੁਲਸ਼ਨ)–ਮੰਗਲਵਾਰ ਸ਼ਾਮੀਂ ਸਿਟੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 1 ’ਤੇ ਲੱਗੇ ਇਕ ਬੈਂਚ ’ਤੇ ਬੈਠੇ ਯਾਤਰੀ ਦੀ ਅਚਾਨਕ ਮੌਤ ਹੋ ਗਈ। ਬੈਂਚ ’ਤੇ ਬੈਠੇ ਵਿਅਕਤੀ ਦੀ ਗਰਦਨ ਪਿੱਛੇ ਨੂੰ ਲਟਕਦੀ ਵੇਖ ਕੇ ਉਥੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਆਰ. ਪੀ. ਐੱਫ਼. ਨੂੰ ਦਿੱਤੀ। ਆਰ. ਪੀ. ਐੱਫ਼. ਤੋਂ ਬਾਅਦ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ ’ਤੇ ਪੁੱਜੇ। ਜਾਂਚ ਕਰਨ ’ਤੇ ਵਿਅਕਤੀ ਨੂੰ ਮ੍ਰਿਤਕ ਪਾਇਆ ਗਿਆ।

ਇਹ ਵੀ ਪੜ੍ਹੋ: ਅਹਿਮ ਖ਼ਬਰ, ਇਸ ਦਿਨ ਤੋਂ ਚੱਲੇਗੀ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ, ਅੱਧੇ ਕਿਰਾਏ ’ਚ ਮਿਲੇਗਾ ‘ਲਗਜ਼ਰੀ ਸਫ਼ਰ’

ਇਸ ਸਬੰਧੀ ਜੀ. ਆਰ. ਪੀ. ਦੇ ਏ. ਐੱਸ. ਆਈ. ਅਮਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਲਗਭਗ 50 ਸਾਲ ਹੈ। ਉਸਦੀ ਮੌਤ ਕੁਦਰਤੀ ਹੋਈ ਹੈ। ਵੇਖਣ ਵਿਚ ਉਹ ਨੇਪਾਲੀ ਲੱਗਦਾ ਹੈ। ਉਸ ਕੋਲੋਂ ਕੋਈ ਵੀ ਰੇਲਵੇ ਟਿਕਟ ਨਹੀਂ ਮਿਲੀ ਅਤੇ ਨਾ ਹੀ ਕੋਈ ਆਈ. ਡੀ. ਪਰੂਫ਼ ਮਿਲਿਆ ਹੈ, ਜਿਸ ਤੋਂ ਉਸ ਦੀ ਪਛਾਣ ਹੋ ਸਕੇ। ਥਾਣਾ ਜੀ. ਆਰ. ਪੀ. ਪੁਲਸ ਨੇ ਇਸ ਸਬੰਧੀ ਧਾਰਾ 174 ਤਹਿਤ ਕਾਰਵਾਈ ਕਰਕੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਖ਼ੁਲਾਸਾ, ਮਾਨ ਸਰਕਾਰ 'ਤੇ ਚੁੱਕੇ ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri