ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

02/12/2019 11:22:29 PM

ਸੁਭਾਨਪੁਰ, (ਸਤਨਾਮ)- ਮੰਗਲਵਾਰ ਸੁਭਾਨਪੁਰ ਦੇ ਰੇਲਵੇ ਫਾਟਕ ਨਜ਼ਦੀਕ ਇਕ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੀ. ਆਰ. ਪੀ. ਪੁਲਸ ਢਿੱਲਵਾਂ ਚੌਕੀ ਦੇ ਇੰਚਾਰਜ ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਵੇਲੇ ਇਕ ਅਣਪਛਾਤਾ ਵਿਅਕਤੀ ਜਿਸ ਨੇ ਕੁੜਤਾ ਪਜਾਮਾ ਪਾਇਆ ਹੋਇਆ ਸੀ। ਸੁਭਾਨਪੁਰ ਰੇਲਵੇ ਫਾਟਕ  ਨਜ਼ਦੀਕ ਰੇਲਵੇ ਲਾਈਨਾਂ ਪਾਰ ਕਰਨ ਲੱਗਾ ਤਾਂ ਅਚਾਨਕ ਰੇਲ ਗੱਡੀ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸ਼ਨਾਖਤ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ।

KamalJeet Singh

This news is Content Editor KamalJeet Singh